ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘BANNED’, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ

Written by  Lajwinder kaur   |  August 19th 2020 10:59 AM  |  Updated: August 19th 2020 10:59 AM

ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘BANNED’, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ ।  ‘ਛੋਟੇ ਛੋਟੇ ਘਰ’ ਗੀਤ ਦੀ ਸਫਲਤਾ ਤੋਂ ਬਾਅਦ ਰਣਜੀਤ ਬਾਵਾ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ ।  

ਉਨ੍ਹਾਂ ਨੇ ਆਪਣੇ ਨਵੇਂ ਗੀਤ ਬੈਨਡ (BANNED) ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸੜਕਾਂ ‘ਤੇ ਰੁਲ ਗਏ ਸੀ ਉਏ ਬਾਣੀ ਦੇ ਪਾਵਣ ਪੰਨੇ.’ ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਾਬਲ ਸਰੂਪਵਾਲੀ ਦੀ ਕਲਮ 'ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖ ਬਰਾੜ ਨੇ ਦਿੱਤਾ ਹੈ । ਇਹ ਗੀਤ ਰਣਜੀਤ ਬਾਵਾ ਨੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ । ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network