ਰਣਜੀਤ ਬਾਵਾ ਦੇ ਜੋਸ਼ੀਲੇ ਕਿਸਾਨੀ ਗੀਤ ‘ਤੇ ਨਵਾਂ ਵਿਆਹਿਆ ਜੋੜਾ ਹੱਥ ‘ਚ ਕਿਸਾਨੀ ਝੰਡਾ ਲੈ ਕੇ ਭੰਗੜਾ ਪਾਉਂਦਾ ਆਇਆ ਨਜ਼ਰ, ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ

written by Lajwinder kaur | April 05, 2021

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

image of ranjit bawa on wedding stage show Image Source: facebook
ਹੋਰ ਪੜ੍ਹੋ : ਹਰ ਇੱਕ ਦੀਆਂ ਅੱਖਾਂ ਨੂੰ ਨਮ ਕਰ ਗਏ ਮਰਹੂਮ ਪੰਜਾਬੀ ਲੋਕ ਗਾਇਕ ਸ਼ੌਕਤ ਅਲੀ, ਹਰਭਜਨ ਮਾਨ ਤੇ ਕਰਮਜੀਤ ਅਨਮੋਲ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ
ranjit bawa image Image Source: facebook
ਇਸ ਵੀਡੀਓ ‘ਚ ਰਣਜੀਤ ਬਾਵਾ ‘ਗੇਮ ਹੀ ਘੁਮਾਤੀ ਆਂ ਟਕੈਤ ਦੇ ਬਿਆਨਾਂ ਨੇ...ਕਰਕੇ ਟਵੀਟ ਸਿਰਾ ਲਾਤਾ ਈ ਰਿਹਾਨਾਂ ਨੇ’ ਬੋਲ ਗੁਣਗੁਣਾਉਂਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ‘ਚ ਦੇਖ ਸਕਦੇ ਹੋ ਕਿਵੇਂ ਨਵਾਂ ਵਿਆਹਿਆ ਜੋੜਾ ਹੱਥ ‘ਚ ਕਿਸਾਨੀ ਝੰਡਾ ਲੈ ਕੇ ਭੰਗੜੇ ਪਾ ਰਿਹਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਪੋਸਟ ਕਰਦੇ ਹੋਏ ‘ਕਿਸਾਨ ਮਜਦੂਰ ਏਕਤਾ ਜਿੰਦਾਬਾਦ’ ਵੀ ਲਿਖਿਆ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
stage show of ranjit bawa Image Source: facebook
ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ‘ਚੋਂ ਇੱਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ’ ਦੇ ਸਿਕਵਲ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
inside image of ranjit bawa Image Source: facebook

0 Comments
0

You may also like