
ਰਣਜੀਤ ਬਾਵਾ (Ranjit Bawa) ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਹੁਣ ਮੁੜ ਤੋਂ ਉਹ ਸਰੋਤਿਆਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਉਨ੍ਹਾਂ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਇਸ ਐਲਬਮ ਨੂੰ ਉਹ ‘ਮਾਈ ਡੀਅਰ ਪੰਜਾਬ’ (My Dear Punjab) ਟਾਈਟਲ ਹੇਠ ਲੈ ਕੇ ਆ ਰਹੇ ਹਨ ।

ਹੋਰ ਪੜ੍ਹੋ : ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀ ਕਿਊਟਨੈੱਸ ਜਿੱਤ ਰਹੀ ਹਰ ਕਿਸੇ ਦਾ ਦਿਲ, ਵੇਖੋ ਵੀਡੀਓ
ਇਸ ਐਲਬਮ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਜਿੱਥੇ ਲੋੜ ਪਈ ਉੱਥੇ ਨਾਂ ਫੇਰ ਬੜਿਆਂ ਨੂੰ ਦੇਖੀਂ.. ਉਦੋਂ ਮੰਨੀਂ ਸਾਨੂੰ ਔਖੇ ਵੇਲੇ ਖੜਿਆਂ ਨੂੰ ਦੇਖੀਂ’।ਰਣਜੀਤ ਬਾਵਾ ਦੀ ਇਸ ਨਵੀਂ ਐਲਬਮ ਦਾ ਦਰਸ਼ਕਾਂ ਦੇ ਵੱਲੋਂ ਵੀ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ-ਨਾਲ ਰਣਜੀਤ ਬਾਵਾ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ।

ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ਅਤੇ ਆਪਣੀ ਅਦਾਕਾਰੀ ਦੇ ਨਾਲ ਉਨ੍ਹਾਂ ਨੇ ਹਰ ਕਿਸੇ ਦਾ ਦਿਲ ਜਿੱਤਿਆ ਹੈ । ਹੁਣ ਸਰੋਤੇ ਉਨ੍ਹਾਂ ਦੀ ਨਵੀਂ ਐਲਬਮ ਦਾ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
View this post on Instagram