
ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪ੍ਰੋਡਿਊਸਰ ਅਤੇ ਰਣਜੀਤ ਬਾਵਾ (Ranjit Bawa)ਦੇ ਖ਼ਾਸ ਦੋਸਤ ਡਿਪਟੀ ਵੋਹਰਾ (Deputy Vohra) ਦਾ ਦਿਹਾਂਤ ਹੋ ਗਿਆ ਹੈ । ਜਿਸ ਦੇ ਨਾਲ ਗਾਇਕ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਭਤੀਜੀ ਨੇ ਮਾਪਿਆਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੇਰਾ ਭਰਾ ਡਿਪਟੀ ਵੋਹਰਾ ਦੁਨੀਆ ਨੂੰ ਹਮੇਸ਼ਾ ਲਈ ਛੱਡ ਕੇ ਚਲਾ ਗਿਆ । ਭਾਜੀ ਬਹੁਤ ਲੋੜ ਸੀ ਆਪਾਂ ਹਾਲੇ ਬਹੁਤ ਕੁਝ ਕਰਨਾ ਸੀ, ਬਹੁਤ ਲੰਮਾ ਸਫ਼ਰ ਸੀ । ਅਲਵਿਦਾ ਭਾਜੀ ਤੁਹਾਡੇ ਵਰਗਾ ਈਮਾਨਦਾਰ, ਦਲੇਰ ‘ਤੇ ਵੱਡੇ ਦਿਲ ਵਾਲਾ ਭਰਾ ਨਹੀਂ ਲੱਭਣਾ ਹੁਣ ਕਦੇ।

ਮੈਨੂੰ ਇੱਕਲਾ ਕਰਤਾ ਤੁਸੀਂ, ਰੈਸਟ ਇਨ ਪੀਸ ਮੇਰੇ ਭਰਾ’। ਰਣਜੀਤ ਬਾਵਾ ਦੀ ਇਸ ਪੋਸਟ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ ਨਾਲ ਪ੍ਰਸ਼ੰਸਕ ਵੀ ਪ੍ਰਤੀਕਰਮ ਦੇ ਰਹੇ ਹਨ ਅਤੇ ਡਿਪਟੀ ਵੋਹਰਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ।
image Source : Instagramਰਣਜੀਤ ਬਾਵਾ ਸੋਸ਼ਲਮ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਭਾਵੇਂ ਉਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ ਜਾਂ ਫਿਰ ਪ੍ਰੋਫੈਸ਼ਨਲ ਜ਼ਿੰਦਗੀ ਦੇ ਨਾਲ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ ।
View this post on Instagram