ਰਣਜੀਤ ਬਾਵਾ ਦਾ ਨਵਾਂ ਗੀਤ ‘ਡਿਪੈਂਡ ਆਨ ਮੂਡ’ ਹੋਇਆ ਰਿਲੀਜ਼

written by Shaminder | December 02, 2020

ਰਣਜੀਤ ਬਾਵਾ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋ ਚੁੱਕੇ ਹਨ । ਇਸ ਗੀਤ ਨੂੰ ‘ਡਿਪੈਂਡ ਆਨ ਮੂਡ’ ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸਿੰਘ ਵਿਦ ਲੌਜਿਕ ਨੇ ਅਤੇ ਬੋਲ ਲਿਖੇ ਨੇ ਕਾਹਲੋਂ ਨੇ । ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ । Ranjit Bawa ਇਸ ਗੀਤ ‘ਚ ਇੱਕ ਗੱਭਰੂ ਦੀ ਅਣਖ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਦਿੱਤੇ ਹਨ ।ਉਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ । ਹੋਰ ਪੜ੍ਹੋ : ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ
Ranjit Bawa ਬੀਤੇ ਸਾਲ ਉਨ੍ਹਾਂ ਦੀ ਫ਼ਿਲਮ ‘ਤਾਰਾ ਮੀਰਾ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । Ranjit Bawa ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਲੰਮਾ ਸੰਘਰਸ਼ ਕੀਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ ।

0 Comments
0

You may also like