ਰਣਜੀਤ ਬਾਵਾ ਦਾ ਨਵਾਂ ਗੀਤ ‘ਡਿਪੈਂਡ ਆਨ ਮੂਡ’ ਹੋਇਆ ਰਿਲੀਜ਼

Written by  Shaminder   |  December 02nd 2020 04:22 PM  |  Updated: December 02nd 2020 04:22 PM

ਰਣਜੀਤ ਬਾਵਾ ਦਾ ਨਵਾਂ ਗੀਤ ‘ਡਿਪੈਂਡ ਆਨ ਮੂਡ’ ਹੋਇਆ ਰਿਲੀਜ਼

ਰਣਜੀਤ ਬਾਵਾ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋ ਚੁੱਕੇ ਹਨ । ਇਸ ਗੀਤ ਨੂੰ ‘ਡਿਪੈਂਡ ਆਨ ਮੂਡ’ ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸਿੰਘ ਵਿਦ ਲੌਜਿਕ ਨੇ ਅਤੇ ਬੋਲ ਲਿਖੇ ਨੇ ਕਾਹਲੋਂ ਨੇ । ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।

Ranjit Bawa

ਇਸ ਗੀਤ ‘ਚ ਇੱਕ ਗੱਭਰੂ ਦੀ ਅਣਖ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਦਿੱਤੇ ਹਨ ।ਉਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ ।

ਹੋਰ ਪੜ੍ਹੋ : ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ

Ranjit Bawa

ਬੀਤੇ ਸਾਲ ਉਨ੍ਹਾਂ ਦੀ ਫ਼ਿਲਮ ‘ਤਾਰਾ ਮੀਰਾ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

Ranjit Bawa

ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਲੰਮਾ ਸੰਘਰਸ਼ ਕੀਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network