ਰਣਜੀਤ ਬਾਵਾ ਦਾ ਨਵਾਂ ਗੀਤ 'ਈਮੋਸ਼ਨਲ ਬੰਦਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੀਤ

Written by  Pushp Raj   |  September 24th 2022 05:59 PM  |  Updated: September 24th 2022 05:59 PM

ਰਣਜੀਤ ਬਾਵਾ ਦਾ ਨਵਾਂ ਗੀਤ 'ਈਮੋਸ਼ਨਲ ਬੰਦਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੀਤ

Ranjit Bawa New Song: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਆਪਣੇ ਨਵੇਂ ਗੀਤ 'ਈਮੋਸ਼ਨਲ ਬੰਦਾ' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਰਣਜੀਤ ਬਾਵਾ ਦਾ ਇਹ ਗੀਤ ਅੱਜ ਰਿਲੀਜ਼ ਹੋ ਗਿਆ ਹੈ ਤੇ ਦਰਸ਼ਕਾਂ ਵੱਲੋਂ ਇਸ ਗੀਤ ਨੂੰ ਬਹੁਤ ਪਿਆਰ ਮਿਲ ਰਿਹਾ ਹੈ।

Image Source: Instagram

ਰਣਜੀਤ ਬਾਵਾ ਨੇ ਆਪਣੇ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀ ਕੀਤੀ ਹੈ। ਬਾਵਾ ਨੇ ਗੀਤ ਦਾ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਲਿਖਿਆ, ਬਸ ਇੱਕ ਵਾਰ ਪੂਰਾ ਗਾਣਾ ਸੁਣ ਲਿਉ, ਸੁਣ ਕੇ ਦੱਸਿਓ ਕਿਵੇਂ ਲੱਗਾ...

ਰਣਜੀਤ ਬਾਵਾ ਆਪਣੇ ਇਸ ਗੀਤ ਰਾਹੀਂ ਸੱਚਾਈ ਬਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਖ਼ੁਦ ਰਣਜੀਤ ਬਾਵਾ ਨੇ ਗਾਇਆ ਹੈ। ਗੀਤ ਇਮੋਸ਼ਨਲ ਬੰਦਾ ਦੇ ਬੋਲ ਲਵਲੀ ਨੂਰ ਵੱਲੋਂ ਲਿਖੇ ਗਏ ਹਨ। ਇਸ ਦੀ ਵੀਡੀਓ ਰਣਜੀਤ ਸਿੰਘ ਵੱਲੋਂ ਤਿਆਰ ਕੀਤੀ ਗਈ ਹੈ। ਰਣਜੀਤ ਬਾਵਾ ਲੇਬਲ ਹੇਠ ਬਣੇ ਇਸ ਗੀਤ ਦੇ ਬੋਲਾਂ ਵਿੱਚ ਕਲਾਕਾਰ ਨੇ ਮੌਜੂਦਾ ਸਮੇਂ ਵਿੱਚ ਰਿਸ਼ਤਿਆਂ ਦੀ ਸੱਚਾਈ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ।

image source YouTube

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਣਜੀਤ ਬਾਵਾ ਪੰਜਾਬੀ ਫ਼ਿਲਮ ਖਾਓ ਪੀਓ ਐਸ਼ ਕਰੋ ਵਿੱਚ ਤਰਸੇਮ ਜੱਸੜ ਨਾਲ ਕੰਮ ਕਰਦੇ ਹੋਏ ਨਜ਼ਰ ਆਏ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੀ ਮਿਲੀ ਜੁਲੀ ਪ੍ਰਤੀਕਿਰਿਆ ਮਿਲੀ ਸੀ। ਹਾਲ ਹੀ ਵਿੱਚ ਕਲਾਕਾਰ ਦੇ ਗੀਤ ਫਾਈਵ ਫਲੋਵਰ ਨੂੰ ਵੀ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ।

ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਬਤੌਰ ਗਾਇਕ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਰਣਜੀਤ ਬਾਵਾ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ ।

Image Source: Instagram

ਹੋਰ ਪੜ੍ਹੋ: ਗੀਤ ਰੀਮੇਕ ਕਰਨ ਨੂੰ ਲੈ ਕੇ ਨੇਹਾ ਕੱਕੜ ਤੋਂ ਨਾਰਾਜ਼ ਹੋਈ ਫਾਲਗੁਨੀ ਪਾਠਕ, ਜਾਣੋ ਗਾਇਕਾ ਨੇ ਕੀ ਕਿਹਾ

ਰਣਜੀਤ ਬਾਵਾ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਭਲਵਾਨ ਸਿੰਘ, ਤਾਰਾ ਮੀਰਾ, ਤੂਫਾਨ ਸਿੰਘ, ਹਾਈਐਂਡ ਯਾਰੀਆਂ, ਮਿਸਟਰ ਐਂਡ ਮਿਸਿਜ 420 ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਵੱਖੋ ਵੱਖਰੇ ਕਿਰਦਾਰ ਨਿਭਾਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network