ਰਣਜੀਤ ਬਾਵਾ ਦਾ ਨਵਾਂ ਗੀਤ ‘ਲਾਊਡ’ ਰਿਲੀਜ਼

written by Shaminder | July 16, 2021

ਰਣਜੀਤ ਬਾਵਾ ਦਾ ਨਵਾਂ ਗੀਤ ‘ਲਾਊਡ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ ਅਤੇ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ । ਇਸ ਗੀਤ ‘ਚ ਇੱਕ ਕੁੜੀ ਦੀ ਸਿਫਤ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਕੁੜੀ ਮੁੰਡੇ ਨੂੰ ਇਸ਼ਾਰਿਆਂ ਇਸ਼ਾਰਿਆਂ ‘ਚ ਦੱਸਦੀ ਹੈ ਕਿ ਉਹ ਉਸ ਦੇ ਦਿਲ ਦੀ ਗੱਲ ਬੁੱਝ ਲਵੇ ।

Ranjit Image From Ranjit Bawa Song

ਹੋਰ ਪੜ੍ਹੋ : ਸੰਜੇ ਦੱਤ ਤੋਂ ਬਾਅਦ ਹੁਣ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ 

Ranjit bawa Image From Ranjit Bawa Song

ਰਣਜੀਤ ਬਾਵਾ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਕਈ ਹਿੱਟ ਗੀਤ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਲਦ ਹੀ ਉਹ ਹੋਰ ਵੀ ਕਈ ਗੀਤ ਲੈ ਕੇ ਆ ਰਹੇ ਹਨ ।

Ranjit Bawa Song Image From Ranjit Bawa Song

ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਆਖਰੀ ਵਾਰ ਉਨ੍ਹਾਂ ਨੂੰ ਫ਼ਿਲਮ ‘ਤਾਰਾ ਮੀਰਾ’ ‘ਚ ਵੇਖਿਆ ਗਿਆ ਸੀ ।

You may also like