ਪੰਜਾਬ ਦੀਆਂ ਸਿਫ਼ਤਾਂ ਕਰਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਮਾਈ ਡੀਅਰ ਪੰਜਾਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | December 12, 2022 01:23pm

ਰਣਜੀਤ ਬਾਵਾ (Ranjit Bawa) ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਂਦੇ ਹਨ । ਗਾਇਕ ਦਾ ਨਵਾਂ ਗੀਤ ‘ਮਾਈ ਡੀਅਰ ਪੰਜਾਬ’ (My Dear Punjab) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਰਣਜੀਤ ਬਾਵਾ ਨੇ ਪੰਜਾਬ ਦੀ ਰੱਜ ਕੇ ਤਾਰੀਫ ਕੀਤੀ ਹੈ । ਰਣਜੀਤ ਬਾਵਾ ਨੇ ਪੰਜਾਬ ਦੀ ਤੁਲਨਾ ਗੁਲਾਬ ਦੇ ਫੁੱਲ ਦੇ ਨਾਲ ਕੀਤੀ ਹੈ ।

Ranjit Bawa ,' Image Source : Youtube

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੇ ਅਦਾਕਾਰ ਰਤਨ ਔਲਖ ਦੀ ਧੀ ਦਾ ਹੋਇਆ ਵਿਆਹ, ਮਲਕੀਤ ਰੌਣੀ, ਸ਼ਵਿੰਦਰ ਮਾਹਲ ਸਣੇ ਕਈ ਅਦਾਕਾਰਾਂ ਨੇ ਦਿੱਤੀ ਵਧਾਈ

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਦੀਆਂ ਕੁਰਬਾਨੀਆਂ, ਸਿੱਖਿਆ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਵੀ ਦਰਸਾਇਆ ਹੈ ।ਇਸ ਗੀਤ ਦੇ ਬੋਲ ਬਹੁਤ ਹੀ ਖੂਬਸੂਰਤ ਲਿਖੇ ਹਨ ਬੱਬੂ ਨੇ । ਬਲੈਸ ਸਟੂਡੀਓਜ਼ ਲੇਬਲ ਦੇ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਮਿਊਜ਼ਿਕ ਐੱਸਵਾਈਐੱਨਸੀ ਦੇ ਵੱਲੋਂ ਦਿੱਤਾ ਗਿਆ ਹੈ ।

Ranjit Bawa ,- Image Source : Youtube

ਹੋਰ ਪੜ੍ਹੋ : ਸੰਦੀਪ ਨੰਗਲ ਅੰਬੀਆ ਤੇ ਸਿੱਧੂ ਮੂਸੇਵਾਲਾ ਇੱਕੋ ਫਰੇਮ ‘ਚ ਆਏ ਨਜ਼ਰ, ਸਿੱਧੂ ਦੇ ਗੀਤਾਂ ਦਾ ਅਨੰਦ ਉਠਾਉਂਦੇ ਨਜ਼ਰ ਆਏ ਮਰਹੂਮ ਸੰਦੀਪ

ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕੀਤਾ ਹੈ ।

Ranjit Bawa , Image Source : Youtube

ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।

You may also like