ਮਹਿਬੂਬ ਦੀ ਬੇਵਫ਼ਾਈ ਨੂੰ ਬਿਆਨ ਕਰਦਾ ਹੈ ਰਣਜੀਤ ਬਾਵਾ ਦਾ ਨਵਾਂ ਗੀਤ ‘ਰੱਬ ਕਰ ਕੇ’

written by Shaminder | April 23, 2022

ਰਣਜੀਤ ਬਾਵਾ (Ranjit Bawa )ਦਾ ਨਵਾਂ ਗੀਤ (New Song) ‘ਰੱਬ ਕਰ ਕੇ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਇੱਕ ਕੁੜੀ ਦੀ ਬੇਵਫਾਈ ਨੂੰ ਬਿਆਨ ਕਰਨ ਦੀ ਕੋਸ਼ਿਸ਼ ਗਾਇਕ ਨੇ ਕੀਤੀ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦੇ ਬੋਲ ਰਣਜੀਤ ਬਾਵਾ ਨੇ ਲਿਖੇ ਹਨ, ਜਦੋਂਕਿ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਯੇ ਪਰੂਫ ਨੇ ਦਿੱਤਾ ਹੈ । ਇਸ ਤੋਂ ਪਹਿਲਾਂ ਰਣਜੀਤ ਬਾਵਾ ਨੇ ਇੱਕ ਗੀਤ ਕੱਢਿਆ ਸੀ ।

Ranjit Bawa ,, image From Ranjit Bawa song

ਹੋਰ ਪੜ੍ਹੋ : ਰਣਜੀਤ ਬਾਵਾ ਅਤੇ ਤਰਸੇਮ ਜੱਸੜ ਇਸ ਫ਼ਿਲਮ ‘ਚ ਇੱਕਠੇ ਆਉਣਗੇ ਨਜ਼ਰ, ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ

ਜੋ ਕਿ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ । ਇਹ ਗੀਤ ਸੀ ‘ਪੁੱਤ ਜੱਟ ਦਾ ਰੋਇਆ ਅੱਧੀ ਰਾਤ’ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਬਤੌਰ ਗਾਇਕ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਰਣਜੀਤ ਬਾਵਾ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ ।

ranjit Bawa Song - image From ranjit Bawa Song

ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ । ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਰਣਜੀਤ ਬਾਵਾ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਭਲਵਾਨ ਸਿੰਘ, ਤਾਰਾ ਮੀਰਾ, ਤੂਫਾਨ ਸਿੰਘ, ਹਾਈਐਂਡ ਯਾਰੀਆਂ, ਮਿਸਟਰ ਐਂਡ ਮਿਸਿਜ 420 ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਵੱਖੋ ਵੱਖਰੇ ਕਿਰਦਾਰ ਨਿਭਾਏ ਹਨ ।

 

View this post on Instagram

 

A post shared by Ranjit Bawa (@ranjitbawa)

You may also like