ਰਣਵਿਜੇ ਨੇ ਆਪਣੇ ਨਵਜੰਮੇ ਪੁੱਤਰ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਪਰਿਵਾਰ ਦੇ ਨਾਲ ਡਾਂਸ ਕਰਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | September 06, 2021

ਟੀਵੀ ਅਤੇ ਬਾਲੀਵੁੱਡ ਐਕਟਰ ਰਣਵਿਜੇ Rannvijay ਜੋ ਕਿ ਕੁਝ ਮਹੀਨੇ ਪਹਿਲਾਂ ਹੀ ਦੂਜੀ ਵਾਰ ਪਿਤਾ ਬਣੇ ਨੇ। ਉਨ੍ਹਾਂ ਦੀ  ਪਤਨੀ ਪ੍ਰਿਅੰਕਾ Prianka Singha ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਦੋਵੇਂ ਇਨ੍ਹਾਂ ਦਿਨੀਂ ਉਹ ਆਪਣੇ ਬੇਟੇ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ।

ਹੋਰ ਪੜ੍ਹੋ : ਹਰ ਇੱਕ ਨੂੰ ਭਾਵੁਕ ਕਰ ਰਿਹਾ ਹੈ ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਮੰਜਾ’, ਅੱਜ ਦੇ ਸਮੇਂ ਦੀ ਗੱਲ ਕਰਦੇ ਹੋਏ ਮਾਪਿਆਂ ਦੇ ਦਰਦ ਨੂੰ ਕਰ ਰਹੇ ਨੇ ਬਿਆਨ

ranvijay with family-min image source- instagram

ਰਣਵਿਜੇ ਨੇ ਆਪਣੇ ਪੁੱਤਰ Jahaanvir Singh Singha ਦੇ ਨਾਲ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ । ਵੀਡੀਓ ‘ਚ ਉਹ ਆਪਣੇ ਪੁੱਤਰ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ‘ਚ ਉਨ੍ਹਾਂ ਦੀ ਪਤਨੀ ਪ੍ਰਿਅੰਕਾ ਤੇ ਬੇਟੀ ਕਾਇਨਾਤ ਵੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਵਾਹਿਗੂਰੁ ਜੀ ਦਾ ਸ਼ੁਕਰਾਨਾ ਕੀਤਾ ਹੈ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ। ਦੱਸ ਦਈਏ ਅਜੇ ਤੱਕ ਰਣਵਿਜੇ ਨੇ ਆਪਣੇ ਪੁੱਤਰ ਦਾ ਚਿਹਰਾ ਨਹੀਂ ਦਿਖਾਇਆ ਹੈ।

inside image of ranvijay singha-min image source- instagram

ਹੋਰ ਪੜ੍ਹੋ : ਕਰਤਾਰ ਚੀਮਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਥਾਣਾ ਸਦਰ’ ਦਾ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼

ਦੱਸ ਦਈਏ ਸਾਲ 2014 ‘ਚ ਰਣਵਿਜੇ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਿਅੰਕਾ ਵੋਹਰਾ ਦੇ ਨਾਲ ਲਾਵਾਂ ਲਈਆਂ ਸਨ । ਜੇ ਗੱਲ ਕਰੀਏ ਰਣਵਿਜੇ ਦੇ ਵਰਕ ਦੀ ਤਾਂ ਉਹ ਬਾਲੀਵੁੱਡ ਦੇ ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਨੇ । ਇਸ ਤੋਂ ਇਲਾਵਾ ਟੀਵੀ ਦੇ ਰਿਆਲਟੀ ਸ਼ੋਅ ‘ਚ ਬਤੌਰ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।

 

View this post on Instagram

 

A post shared by Rannvijay (@rannvijaysingha)

0 Comments
0

You may also like