ਰਣਵੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਆਪਣੀਆਂ ਐਬਸ ਦੀਆਂ ਤਸਵੀਰਾਂ ਤੇ ਲਿਖਿਆ ਫਨੀ ਕੈਪਸ਼ਨ

written by Pushp Raj | March 10, 2022

ਬਾਲੀਵੁੱਡ ਦੇ ਅਦਾਕਾਰ ਰਣਵੀਰ ਸਿੰਘ ਆਪਣੇ ਅਤਰੰਗੀ ਫੈਸ਼ਨ ਲਈ ਮਸ਼ਹੂਰ ਹਨ। ਰਣਵੀਰ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਹਨ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਰਣਵੀਰ ਨੇ ਆਪਣੀ ਮਸਕੁਲਰ ਬਾਡੀ ਤੇ ਐਬਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਤੇ ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ।

 

Image Source: Instagram

ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪੋਸਟ ਪਾਈ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਆਪਣੀ ਮਸਕੁਲਰ ਬਾਡੀ ਤੇ ਐਬਸ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰਣਵੀਰ ਨੇ ਇੱਕ ਚਿੱਟੇ ਰੰਗ ਦੀ ਬਨਿਆਨ ਪਾਈ ਹੋਈ ਹੈ। ਇਸ ਵਿੱਚ ਉਨ੍ਹਾਂ ਦੇ ਡੌਲੇ, ਮਸਕੁਲਰ ਬਾਡੀ ਅਤੇ ਐਬਸ ਦੇ ਸ਼ੇਪ ਨੂੰ ਸਾਫ ਤੌਰ 'ਤੇ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਵੇਖ ਕੇ ਹਰ ਕੋਈ ਇਹ ਜ਼ਰੂਰ ਕਹੇਗਾ ਕਿ ਰਣਵੀਰ ਨੇ ਆਪਣੀ ਬਾਡੀ ਬਣਾਉਣ ਲਈ ਕੜੀ ਮਿਹਨਤ ਕੀਤੀ ਹੈ। ਇਸ ਪੋਸਟ ਉੱਤੇ ਰਣਵੀਰ ਵੱਲੋਂ ਲਿਖੇ ਗਏ ਕੈਪਸ਼ਨ ਨੇ ਉਨ੍ਹਾਂ ਦੇ ਫੈਨਜ਼ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ ਤੇ ਕੁਝ ਲੋਕ ਉਨ੍ਹਾਂ ਦੀ ਇਸ ਕੈਪਸ਼ਨ ਦਾ ਮਜ਼ਾ ਲੈਂਦੇ ਨਜ਼ਰ ਆਏ।

ਦਰਅਸਲ ਰਣਵੀਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, " RIP"। ਇਸ ਕੈਪਸ਼ਨ ਨੂੰ ਵੇਖ ਕੇ ਉਨ੍ਹਾਂ ਦੇ ਫੈਨਜ਼ ਕਈ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ।

ਹੋਰ ਪੜ੍ਹੋ : ਰਣਵੀਰ ਸਿੰਘ ਨੇ ਦੀਪਿਕਾ ਨੂੰ ਛੱਡ ਪ੍ਰਿਯੰਕਾ ਲਈ ਕੀਤਾ ਰੈਪ, ਦੇਖੋ ਵੀਡੀਓ

ਦੱਸ ਦਈਏ ਕਿ ਰਣਵੀਰ ਸਿੰਘ ਜਲਦ ਹੀ ਆਪਣੀ ਨਵੀਂ ਫ਼ਿਲਮ ਜਯੇਸ਼ਭਾਈ ਜ਼ੋਰਦਾਰ ਵਿੱਚ ਨਜ਼ਰ ਆਉਣਗੇ। ਇਸ ਫ਼ਿਲਮ ਦੇ ਪੋਸਟਰ ਨੂੰ ਵੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੇ ਇਸ ਕਿਰਦਾਰ ਨੂੰ ਨਿਭਾਉਣ ਲਈ ਆਪਣਾ ਭਾਰ ਘਟਾਇਆ ਹੈ।

Image Source: Instagram

ਜੇਕਰ ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਆਲੀਆ ਭੱਟ ਦੇ ਨਾਲ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਨਜ਼ਰ ਆਉਣਗੇ। ਉਨ੍ਹਾਂ ਨੇ ਪਿਛਲੀ ਫਿਲਮ 83 ਕੀਤੀ ਸੀ, ਇਸ ਵਿੱਚ ਉਨ੍ਹਾਂ ਨੇ ਕਪਿਲ ਦੇਵ ਦਾ ਕਿਰਦਾਰ ਅਦਾ ਕੀਤਾ ਤੇ ਉਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਸ਼ਲਾਘਾ ਮਿਲੀ।

 

View this post on Instagram

 

A post shared by Ranveer Singh (@ranveersingh)

You may also like