ਰੈਪਰ Divine ਨੇ ਆਪਣੇ Live Concert ‘ਚ ਚਲਾਏ ਸਿੱਧੂ ਮੂਸੇਵਾਲਾ ਦੇ ਗੀਤ

written by Lajwinder kaur | June 06, 2022

ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜੇ ਤੱਕ ਉਨ੍ਹਾਂ ਦੇ ਚਾਹੁਣ ਵਾਲੇ ਸੋਗ ਚ ਹਨ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜਤਾਇਆ ਜਾ ਰਿਹਾ ਹੈ। ਨਾਮੀ ਰੈਪਰ ਡਿਵਾਇਨ ਨੇ ਵੀ ਆਪਣੇ ਲਾਈਵ ਮਿਊਜ਼ਿਕ ਕੰਸਰਟ 'ਚ Sidhu Moose Wala ਨੂੰ ਯਾਦ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਸੁਪਰ ਹਿੱਟ ਗੀਤ ਚਲਾਏ ਹਨ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ‘ਤੇ ਹੋਏ ਹਮਲੇ ਤੋਂ 15 ਮਿੰਟ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ

sidhu Moose wala ,, image from instagram

Rapper Divine ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਇੱਕ ਛੋਟੀ ਜਿਹੀ ਕਲਿੱਪ ਸਾਂਝੀ ਕੀਤੀ ਹੈ, ਜਿਸ ‘ਚ ਸਿੱਧੂ ਮੂਸੇਵਾਲਾ ਦਾ ਗੀਤ Moosedrilla ਵੱਜ ਰਿਹਾ ਹੈ। ਦੱਸ ਦਈਏ ਇਹ ਉਹੀ ਗੀਤ ਹੈ ਜਿਸ ‘ਚ ਸਿੱਧੂ ਮੂਸੇਵਾਲਾ ਦੇ ਨਾਲ ਡਿਵਾਇਨ ਨੇ ਆਪਣੇ ਰੈਪ ਦਾ ਤੜਕਾ ਲਗਾਇਆ ਸੀ।

rapper divine sing sidhu moose wala song live concert

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਦੇਸ਼ ਚ ਹੀ ਨਹੀਂ ਸਗੋਂ ਦੁਨੀਆ ਭਰ ‘ਚ ਸਿੱਧੂ ਮੂਸੇਵਾਲਾ ਦੀ ਚਰਚਾ ‘ਚ ਚੱਲ ਰਿਹਾ ਹੈ। ਹੋਰਨਾਂ ਦੇਸ਼ਾਂ ‘ਚ ਵੀ ਸਿੱਧੂ ਮੂਸੇਵਾਲਾ ਨੂੰ ਸਰਚ ਕੀਤਾ ਜਾ ਰਿਹਾ ਹੈ ਅਤੇ ਮਰਹੂਮ ਗਾਇਕ ਗੂਗਲ ਸਰਚ ‘ਚ ਟ੍ਰੈਂਡ ਕਰ ਰਿਹਾ ਹੈ । ਪੂਰੀ ਦੁਨੀਆ ਦੇ ਗੂਗਲ ਦੇ ਅੰਕੜਿਆਂ ਮੁਤਾਬਕ ਪਿਛਲੇ ਸੱਤ ਦਿਨਾਂ ‘ਚ ਸਿੱਧੂ ਮੂਸੇਵਾਲਾ ਨੇ ਨੂੰ ਦੁਨੀਆ ਦੇ 151 ਦੇਸ਼ਾਂ 'ਚ ਸਰਚ ਕੀਤਾ ਗਿਆ।

Sidhu canda

ਦੱਸ ਦਈਏ ਗ੍ਰੈਮੀ ਅਵਾਰਡ ਜੇਤੂ ਬਰਨਾ ਬੁਆਏ ਨੂੰ ਵੀ ਸਿੱਧੂ ਮੂਸੇਵਾਲਾ ਦੀ ਮੌਤ ਤੇ ਬਹੁਤ ਵੱਡਾ ਸਦਮਾ ਲੱਗਿਆ ਸੀ। ਜਿਸ ਕਰਕੇ ਉਹ ਆਪਣੇ ਲਾਈਵ ਸ਼ੋਅ ‘ਚ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਰੋ ਪਏ ਸਨ। ਕਲਾਕਾਰ ਵੀ ਆਪੋ ਆਪਣੇ ਅੰਦਾਜ਼ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਦੱਸ ਦਈਏ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਚਮਕਦਾ ਹੋਇਆ ਸਿਤਾਰਾ ਸੀ, ਜਿਸ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵਿਚਕਾਰ ਕਾਫੀ ਸੋਗ ਤੇ ਰੋਸ ਹੈ। ਹਫਤੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਕਾਤਿਲ ਫੜੇ ਨਹੀਂ ਗਏ ਹਨ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਗ੍ਰੈਮੀ ਅਵਾਰਡ ਜੇਤੂ ਬਰਨਾ ਬੁਆਏ ਨੂੰ ਵੀ ਲੱਗਾ ਸਦਮਾ, ਕਿਹਾ ‘ਆਪਾਂ ਸਵਰਗ ‘ਚ ਆਪਣੀ ਮਿਕਸਟੇਪ ਪੂਰੀ ਕਰਾਂਗੇ’

You may also like