ਰੈਪਰ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਸ਼ੁਰੂ ਹੋਈ ਸੀ ਦੋਹਾਂ ਦੀ ਲਵ ਸਟੋਰੀ

written by Rupinder Kaler | August 14, 2020

ਰੈਪਰ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਦਾ ਅੱਜ ਜਨਮ ਦਿਨ ਹੈ, ਇਸ ਖ਼ਾਸ ਦਿਨ ਨੂੰ ਲੈ ਕੇ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਤੇ ਪੋਸਟ ਪਾ ਕੇ ਸ਼ਾਲਿਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਹਨੀ ਤੇ ਸ਼ਾਲਿਨੀ ਦੇ ਵਿਆਹ ਨੂੰ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ । ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਇੱਕ ਹੀ ਕਲਾਸ ਵਿੱਚ ਪੜ੍ਹਦੇ ਸਨ ਤੇ ਇਸੇ ਦੌਰਾਨ ਉਹ ਇੱਕ ਦੂਜੇ ਨੂੰ ਪਸੰਦ ਕਰਨ ਲੱਗੇ ਸਨ ਤੇ ਕਈ ਸਾਲ ਦੋਹਾਂ ਨੇ ਇਸ ਰਿਸ਼ਤੇ ਨੂੰ ਲੋਕਾਂ ਤੋਂ ਛੁਪਾ ਕੇ ਰੱਖਿਆ । ਬਾਅਦ ਵਿੱਚ ਹਨੀ ਸਿੰਘ ਪੜ੍ਹਾਈ ਕਰਨ ਲਈ ਇੰਗਲੈਂਡ ਚਲੇ ਗਏ ਪਰ ਦੋਹਾਂ ਦੇ ਰਿਸ਼ਤੇ ਵਿੱਚ ਕੋਈ ਵੀ ਦੂਰੀ ਨਹੀਂ ਆਈ ਤੇ ਦੋਵੇਂ ਰਿਲੇਸ਼ਨ ਵਿੱਚ ਰਹੇ । ਹਨੀ ਸਿੰਘ ਜਦੋਂ ਵੀ ਭਾਰਤ ਆਉਂਦੇ ਤਾਂ ਸ਼ਾਲਿਨੀ ਨਾਲ ਮੁਲਾਕਾਤ ਕਰਦੇ । ਇਸ ਤੋਂ ਬਾਅਦ ਦੋਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ ਤੇ ਪਰਿਵਾਰ ਦੀ ਮੌਜੂਦਗੀ ਵਿੱਚ ਦੋਹਾਂ ਨੇ ਵਿਆਹ ਕਰ ਲਿਆ ਸੀ । ਭਾਵੇਂ ਹਨੀ ਸਿੰਘ ਨੇ ਆਪਣੇ ਵਿਆਹ ਤੋਂ ਮੀਡੀਆ ਨੂੰ ਦੂਰ ਰੱਖਿਆ ਪਰ ਉਹਨਾਂ ਦੇ ਵਿਆਹ ਦੀਆਂ ਤਸਵੀਰਾਂ ਹਰ ਥਾਂ ਤੇ ਵਾਇਰਲ ਹੋਈਆਂ । ਉਹਨਾਂ ਦੀ ਜ਼ਿੰਦਗੀ ਵਿੱਚ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਹਨੀ ਬਾਲੀਵੁੱਡ ਤੋਂ ਗਾਇਬ ਹੋ ਗਏ ਸਨ। ਸ਼ਾਲਿਨੀ ਨੇ ਹਨੀ ਸਿੰਘ ਦੇ ਹਰ ਸੁੱਖ ਦੁੱਖ ਵਿੱਚ ਸਾਥ ਦਿੱਤਾ ਜਿਸ ਦੀ ਬਦੌਲਤ ਹਨੀ ਸਿੰਘ ਨੇ ਇੱਕ ਵਾਰ ਫਿਰ ਇੰਡਸਟਰੀ ਵਿੱਚ ਜ਼ਬਰਦਸਤ ਵਾਪਸੀ ਕੀਤੀ ਹੈ ।

0 Comments
0

You may also like