ਬਿੱਗ ਬੌਸ ਦੇ ਘਰ ‘ਚ ਵਿਗੜੀ ਰਾਕੇਸ਼ ਬਾਪਟ ਦੀ ਹਾਲਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

written by Shaminder | November 11, 2021

ਬਿੱਗ ਬੌਸ (Bigg Boss 15) ਦੇ ਘਰ ‘ਚ ਰਾਕੇਸ਼ ਬਾਪਟ (Raqesh Bapat)  ਦੀ ਸਿਹਤ ਖਰਾਬ ਹੋ ਗਈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ (Hospitalised) ‘ਚ ਦਾਖਲ ਕਰਵਾਇਆ ਗਿਆ ਹੈ । ਉਥੇ ਹੀ ਉਨ੍ਹਾਂ ਦੇ ਫੈਨਸ ਵੀ ਉਨ੍ਹਾਂ ਦੀ ਖਰਾਬ ਸਿਹਤ ਨੂੰ ਲੈ ਕੇ ਚਿੰਤਾ ‘ਚ ਹਨ ਅਤੇ ਉਸ ਦੇ ਜਲਦੀ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ । ਬਿੱਗ ਬੌਸ ੧੫ ‘ਚ ਵਾਈਲਡ ਕਾਰਡ ਦੇ ਨਾਲ ਐਂਟਰੀ ਕਰਨ ਵਾਲੇ ਰਾਕੇਸ਼ ਬਾਪਟ ਨੂੰ ਸਿਹਤ ਸਬੰਧੀ ਪ੍ਰੇਸ਼ਾਨੀ ਦੇ ਚੱਲਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ।

Raqesh Bapat Image From Instagram

ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਕੀਤਾ ਸਾਂਝਾ

ਰਾਕੇਸ਼ ਨੇ ਹਾਲ ਹੀ ‘ਚ ਬਿੱਗ ਬੌਸ ਦੇ ਘਰ ‘ਚ ਐਂਟਰੀ ਕੀਤੀ ਸੀ । ਜਿਸ ਤੋਂ ਬਾਅਦ ਅਚਾਨਕ ਉਸ ਦੀ ਹਾਲਤ ਵਿਗੜ ਗਈ ਅਤੇ ਤੇਜ਼ ਦਰਦ ਹੋਣ ਤੋਂ ਬਾਅਦ ਤੁਰੰਤ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਨੂੰ ਕਿਡਨੀ ‘ਚ ਸਟੋਨ ਹੋਣ ਦੀ ਸ਼ਿਕਾਇਤ ਦੱਸੀ ਜਾ ਰਹੀ ਹੈ ।

Rakesh And Shamitapp-min (1) Image From Instagram

ਰਾਕੇਸ਼ ਬਾਪਟ ਬਿੱਗ ਬੌਸ ੧੫ ‘ਚ ਸ਼ਮਿਤਾ ਸ਼ੈੱਟੀ ਦੇ ਨਾਲ ਟਿਊਨਿੰਗ ਨੂੰ ਲੈ ਕੇ ਕਾਫੀ ਚਰਚਾ ‘ਚ ਹਨ । ਦੋਵਾਂ ਦੀ ਕਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਫ਼ਿਲਹਾਲ ਉਸ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ ।ਦੱਸ ਦਈਏ ਕਿ ਬਿੱਗ ਬੌਸ ਦੇ ਘਰ ‘ਚ ਸ਼ਮਿਤਾ ਸ਼ੈੱਟੀ ਅਤੇ ਰਾਕੇਸ਼ ਬਾਪਟ ਦੀ ਕਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਫੈਨਸ ਵੱਲੋਂ ਇਸ ਜੋੜੀ ‘ਤੇ ਖੂਬ ਪਿਆਰ ਲੁਟਾਇਆ ਜਾ ਰਿਹਾ ਹੈ । ਫ਼ਿਲਹਾਲ ਰਾਕੇਸ਼ ਬਾਪਟ ਦੀ ਜਲਦ ਤੰਦਰੁਸਤੀ ਲਈ ਉਸ ਦੇ ਪ੍ਰਸ਼ੰਸਕ ਦੁਆ ਕਰ ਰਹੇ ਹਨ ।

 

View this post on Instagram

 

A post shared by Viral Bhayani (@viralbhayani)

You may also like