ਰਵੀਨਾ ਟੰਡਨ ਨੇ ਕੀਤਾ ਪਿਤਾ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

written by Pushp Raj | February 12, 2022

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦੇ ਪਿਤਾ ਅਤੇ ਫਿਲਮ ਨਿਰਦੇਸ਼ਕ ਰਵੀ ਟੰਡਨ ਦਾ ਸ਼ੁੱਕਰਵਾਰ (11 ਫਰਵਰੀ) ਨੂੰ ਸਵੇਰੇ ਦੇਹਾਂਤ ਹੋ ਗਿਆ। ਅਦਾਕਾਰਾ ਨੇ ਇਹ ਦੁਖਦ ਖ਼ਬਰ ਆਪਣੇ ਇੰਸਟਾਗ੍ਰਾਮ ਪੋਸਟ 'ਤੇ ਸ਼ੇਅਰ ਕੀਤੀ ਸੀ। ਇਸ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਨੇ ਅਭਿਨੇਤਰੀ ਦੇ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਨੂੰ ਦਿਲਾਸਾ ਦਿੱਤਾ। ਹੁਣ ਰਵੀਨਾ ਦੇ ਪਿਤਾ ਦੇ ਅੰਤਿਮ ਸੰਸਕਾਰ 'ਤੇ ਜਾਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਦੱਸ ਦਈਏ ਕਿ ਰਵੀਨਾ ਟੰਡਨ ਨੇ ਆਪਣੇ ਪਿਤਾ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਨੂੰ ਪੂਰਾ ਕੀਤਾ।ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਆਪਣੇ ਪਿਤਾ ਦੀ ਦੇਹ ਦੇ ਸਾਹਮਣੇ ਅੱਗ ਦਾ ਭਾਂਡਾ ਲੈ ਕੇ ਜਾਂਦੀ ਨਜ਼ਰ ਆ ਰਹੀ ਹੈ।ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਅਦਾਕਾਰਾ ਆਪਣੇ ਪਿਤਾ ਦੇ ਅੰਤਿਮ ਸਸਕਾਰ ਦੀ ਰਸਮਾਂ ਨੂੰ ਪੂਰਾ ਕਰਦੀ ਨਜ਼ਰ ਆ ਰਹੀ ਹੈ।

ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਅਦਾਕਾਰਾ ਨੇ ਆਪਣੇ ਆਪ ਨੂੰ ਸੰਭਾਲਿਆ ਅਤੇ ਆਪਣੇ ਪਿਤਾ ਦਾ ਅੰਤਿਮ ਸਸਕਾਰ ਕੀਤਾ। ਰਵੀਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਅੰਤਿਮ ਸਸਕਾਰ ਦੌਰਾਨ ਰਵੀਨਾ ਦੇ ਨਾਲ ਉਨ੍ਹਾਂ ਦੇ ਪਤੀ ਅਨਿਲ ਥਡਾਨੀ ਅਤੇ ਭਰਾ ਰਾਜੀਵ ਟੰਡਨ ਵੀ ਮੌਜੂਦ ਸਨ।

ਹੋਰ ਪੜ੍ਹੋ :  ਸੰਜੇ ਦੱਤ ਦਾ ਪਤਨੀ ਮਾਨਿਅਤਾ ਦੇ ਨਾਲ ਵੀਡੀਓ ਵਾਇਰਲ

ਰਵੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਉਸ ਦੀ ਕਾਫੀ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਰੂੜੀਵਾਦੀ ਸੋਚ ਨੂੰ ਤੋੜਦੇ ਹੋਏ ਸਮਾਜ ਨੂੰ ਸੰਦੇਸ਼ ਦਿੰਦੀ ਨਜ਼ਰ ਆਈ। ਰਵੀਨਾ ਦੇ ਇਸ ਕਦਮ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਸ ਦੇ ਨਾਲ ਹੀ ਰਵੀਨਾ ਦੇ ਭਰਾ ਰਾਜੀਵ ਨੇ ਵੀ ਉਸ ਵੱਲੋਂ ਪਿਤਾ ਦਾ ਅੰਤਿਮ ਸਸਕਾਰ ਕਰਨ ਲਈ ਹਾਮੀ ਭਰੀ ਅਤੇ ਉਹ ਰਵੀਨਾ ਦੇ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਏ।

ਨਿਰਦੇਸ਼ਕ ਰਵੀ ਟੰਡਨ ਦਾ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ 'ਤੇ ਦੇਹਾਂਤ ਹੋ ਗਿਆ। ਆਪਣੇ ਪਿਤਾ ਦੀ ਮੌਤ ਤੋਂ ਬਾਅਦ, ਅਦਾਕਾਰਾ ਨੇ ਆਪਣੇ ਪਿਤਾ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਨੋਟ ਵੀ ਲਿਖਿਆ। ਇਸ ਪੋਸਟ 'ਚ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, ਪਾਪਾ, ਤੁਸੀਂ ਹਮੇਸ਼ਾ ਮੇਰੇ ਨਾਲ ਰਹੋਗੇ। ਮੈਂ ਹਮੇਸ਼ਾ ਤੁਹਾਡੇ ਵਰਗਾ ਰਹਾਂਗੀ। ਮੈਂ ਤੁਹਾਨੂੰ ਕਦੇ ਵੀ ਜਾਣ ਨਹੀਂ ਦਵਾਂਗੀ, ਮੈਂ ਤੁਹਾਨੂੰ ਪਿਆਰ ਕਰਦੀ ਹਾਂ ਪਾਪਾ। "

 

View this post on Instagram

 

A post shared by Angel Jiya (@angeljiya15)

You may also like