ਮਨਾਲੀ ਦੀਆਂ ਬਰਫੀਲੀਆਂ ਪਹਾੜੀਆਂ ‘ਚ ਅਨੰਦ ਮਾਣਦੀ ਨਜ਼ਰ ਆਈ ਰਵੀਨਾ ਟੰਡਨ, ਵੀਡੀਓ ਕੀਤਾ ਸਾਂਝਾ

written by Shaminder | December 19, 2020

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਲਗਾਤਾਰ ਆਪਣੇ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਇਨ੍ਹਾਂ ਦਿਨਾਂ ਦੌਰਾਨ ਉਹ ਮਨਾਲੀ ‘ਚ ਆਪਣੀ ਵੈਬ ਸੀਰੀਜ਼ ਦੀ ਸ਼ੂਟਿੰਗ ਲਈ ਮਨਾਲੀ ‘ਚ ਹੈ । ਜਿੱਥੋਂ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । Raveena Tandon ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋ ਰਿਹਾ ਹੈ । ਵੀਡੀਓ ‘ਚ ਰਵੀਨਾ ਟੰਡਨ ਬਰਫੀਲੀ ਵਾਦੀਆਂ ‘ਚ ਮੌਸਮ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ । ਹੋਰ ਪੜ੍ਹੋ : ਅਦਾਕਾਰਾ ਰਵੀਨਾ ਟੰਡਨ ਬੱਚਿਆਂ ਦੇ ਨਾਲ ਹਿਮਾਚਲ ਪ੍ਰਦੇਸ਼ ‘ਚ ਬਿਤਾ ਰਹੀ ਸਮਾਂ, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ
raveena ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵੀਨਾ ਬਰਫ ‘ਚ ਬੈਕ ਫਲਿਪ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । raveena ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਕਿ ‘ਇਸ ਨੂੰ ਕਹਿੰਦੇ ਹਨ ਖੁਸ਼ੀ ‘ਚ ਉੇੱਛਲਣਾ’ । ਇਸ ਵੀਡੀਓ ਨੂੰ ਡੇਢ ਲੱਖ ਤੋਂ ਜ਼ਿਆਦਾ ਵਾਰ ਹੁਣ ਤੱਕ ਦੇਖਿਆ ਜਾ ਚੁੱਕਿਆ ਹੈ ।

0 Comments
0

You may also like