ਰਵੀ ਸਿੰਘ ਖਾਲਸਾ ਨੇ ਵੀ MMA ‘ਚ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਣ ਵਾਲੇ ਅਰਜਨ ਸਿੰਘ ਭੁੱਲਰ ਨੂੰ ਦਿੱਤੀ ਵਧਾਈ
ਰਵੀ ਸਿੰਘ ਖਾਲਸਾ ਨੇ ਵੀ MMA ‘ਚ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਣ ਵਾਲੇ ਅਰਜਨ ਸਿੰਘ ਭੁੱਲਰ ਨੂੰ ਦਿੱਤੀ ਵਧਾਈ
ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਉੱਤੇ ਪੰਜਾਬੀਆਂ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਜਾਬੀ ਮੂਲ ਦੇ ਕੈਨੇਡੀਅਨ ਪਹਿਲਵਾਨ ਅਰਜਨ ਸਿੰਘ ਭੁੱਲਰ (Arjan Singh Bhullar ) ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ।
Image Source: Facebook
Image Source: Facebook
ਉਨ੍ਹਾਂ ਨੇ ਅਰਜਨ ਸਿੰਘ ਭੁੱਲਰ ਦੀ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਬਹੁਤ ਵਧੀਆ ਸਾਡੇ ਪੰਜਾਬੀ ਯੋਧੇ @Theonearjansinghbhull ! ਇੱਕ ਪੰਜਾਬੀ ਦੇ ਤੌਰ ਤੇ ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ ਯਾਦ ਰੱਖਿਆ ਜਾਵੇਗਾ ✊?✊? The CHAMP ?!!!! #MMA #Champ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਪੰਜਾਬੀ ਗੱਭਰੂ ਨੂੰ ਵਧਾਈਆਂ ਦੇ ਰਹੇ ਨੇ। ਬਾਲੀਵੁੱਡ ਐਕਟਰ ਰਣਦੀਪ ਹੁੱਡਾ ਤੇ ਕਈ ਹੋਰ ਕਲਾਕਾਰਾਂ ਨੇ ਵੀ ਪੋਸਟਾਂ ਪਾ ਕੇ ਅਰਜਨ ਭੁੱਲਰ ਨੂੰ ਮੁਬਾਰਕਬਾਦ ਦਿੱਤੀ ਹੈ।
Image Source: Facebook
ਅਰਜਨ ਭੁੱਲਰ ਨੇ ਲੰਬੇ ਸਮੇਂ ਤੋਂ ਹੈਵੀਵੇਟ ਚੈਂਪੀਅਨ ਬਣੇ ਰਹਿਣ ਵਾਲੇ ਬ੍ਰੈਂਡਨ ਵੇਰਾ ਨੂੰ ਦੂਜੇ ਰਾਊਂਡ ਵਿੱਚ ਤਕਨੀਕੀ ਤੌਰ ‘ਤੇ ਨੌਕਆਊਟ ਕਰਕੇ ਇਤਿਹਾਸ ਵਿੱਚ ਪਹਿਲੇ ਭਾਰਤੀ ਮਿਕਸਡ ਮਾਰਸ਼ਲ ਆਰਟਸ (MMA) ਵਰਲਡ ਚੈਂਪੀਅਨ ਹੋਣ ਦਾ ਮਾਣ ਹਾਸਿਲ ਕਰ ਲਿਆ ਹੈ। ਜਿਸ ਦੀ ਚਰਚਾ ਵਿਸ਼ਵ ਪੱਧਰ ‘ਤੇ ਹੋ ਰਹੀ ਹੈ।
Image Source: Tweet
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
