ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਆਪਣੀ ਕਿਡਨੀ ਡੌਨਰ ਅਤੇ ਆਪਣੀ ਮਾਤਾ ਦੇ ਨਾਲ ਸਾਂਝੀ ਕੀਤੀ ਤਸਵੀਰ

Written by  Shaminder   |  August 31st 2021 04:08 PM  |  Updated: August 31st 2021 04:08 PM

ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਆਪਣੀ ਕਿਡਨੀ ਡੌਨਰ ਅਤੇ ਆਪਣੀ ਮਾਤਾ ਦੇ ਨਾਲ ਸਾਂਝੀ ਕੀਤੀ ਤਸਵੀਰ

ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ (Ravi Singh Khalsa)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚੋਂ ਇੱਕ ਤਸਵੀਰ ਉਨ੍ਹਾਂ ਦੀ ਕਿਡਨੀ ਡੌਨਰ (Kidney Donor) ਅਤੇ ਰਵੀ ਸਿੰਘ ਖਾਲਸਾ ਦੇ ਮਾਤਾ ਜੀ ਹਨ । ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।

Ravi singh,-min Image From Instagarm

ਹੋਰ ਪੜ੍ਹੋ : ਕੀ ਅਫ਼ਸਾਨਾ ਖ਼ਾਨ ਰਿਆਲਟੀ ਸ਼ੋਅ ‘ਬਿੱਗ ਬੌਸ’ ਵਿੱਚ ਆਵੇਗੀ ਨਜ਼ਰ …!

ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਰਵੀ ਸਿੰਘ ਖਾਲਸਾ ਨੇ ਲਿਖਿਆ ਕਿ ‘ਪਿਛਲੇ ਕੁਝ ਦਿਨਾਂ ਤੋਂ ਖਰਾਬ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹਾਂ, ਮੈਂ ਥੱਕ ਗਿਆ ਹਾਂ ਅਤੇ ਪਤਨੀ ਵੀ ਮੇਰੀ ਸਿਹਤ ਦਾ ਖਿਆਲ ਰੱਖ ਕੇ ਪ੍ਰੇਸ਼ਾਨ ਹੋ ਚੁੱਕੀ ਹੈ । ਉਹ ਐੱਨ ਐੱਚ ਐੱਸ ‘ਚ ਸੀਨੀਅਰ ਮੈਨੇਜਰ ਹੈ ਅਤੇ ਇਸ ਦੇ ਨਾਲ ਹੀ ਉਹ ਮੇਰੀ ਸਿਹਤ ਦਾ ਵੀ ਧਿਆਨ ਰੱਖ ਰਹੀ ਹੈ ।

Ravi singh,

ਉਹ ਇੱਕ ਸੁਪਰ ਵੁਮੈਨ ਵਾਂਗ ਕੰਮ ਕਰ ਰਹੀ ਹੈ, ਥੈਂਕ ਯੂ ਮੈਂ ਹੁਣ ਕਿਡਨੀ ਟਰਾਂਸਪਲਾਟ ਦਾ ਇੰਤਜ਼ਾਰ ਨਹੀਂ ਕਰ ਸਕਦਾ’ । ਰਵੀ ਸਿੰਘ ਖਾਲਸਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

A post shared by Ravi Singh (@ravisinghka)

ਲੋਕ ਵੀ ਇਸ ‘ਤੇ ਕਮੈਂਟਸ ਕਰਕੇ ਰਵੀ ਸਿੰਘ ਖਾਲਸਾ ਦੀ ਜਲਦ ਸਿਹਤਯਾਬੀ ਲਈ ਦੁਆ ਕਰ ਰਹੇ ਹਨ । ਦੱਸ ਦਈਏ ਕਿ ਖਾਲਸਾ ਏਡ ਵੱਲੋਂ ਦੁਨੀਆ ਭਰ ‘ਚ ਨਿਰਸਵਾਰਥ ਭਾਵ ਦੇ ਨਾਲ ਸੇਵਾ ਕੀਤੀ ਜਾ ਰਹੀ ਹੈ । ਰਵੀ ਸਿੰਘ ਖਾਲਸਾ ਦੁਨੀਆ ਭਰ ‘ਚ ਸੇਵਾਵਾਂ ਦੇ ਰਹੀ ਇਸ ਸੰਸਥਾ ਦੇ ਮੁਖੀ ਦੇ ਤੌਰ ‘ਤੇ ਸੇਵਾ ਨਿਭਾ ਰਹੇ ਹਨ ।

 

View this post on Instagram

 

A post shared by Ravi Singh (@ravisinghka)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network