ਪ੍ਰਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ ਦਿਲ ਦੇ ਹਾਲ ਨੂੰ ਬਿਆਨ ਕਰਦਾ ਰਵਿੰਦਰ ਗਰੇਵਾਲ ਦਾ ਨਵਾਂ ਗੀਤ ‘ਇੱਕ ਫੋਟੋ’ ਹੋਇਆ ਰਿਲੀਜ਼

written by Lajwinder kaur | October 04, 2021

ਨੌਜਵਾਨ ਫਰਜ਼ ਤੇ ਕਰਜ਼ ਦੇ ਬੋਝਾਂ ਨੂੰ ਲੈ ਕੇ ਵਿਦੇਸ਼ਾਂ ਵੱਲ ਮੁੱਖ ਕਰਦੇ ਨੇ । ਜਿੱਥੇ ਉਨ੍ਹਾਂ ਨੇ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਦੋਂ ਉਹ ਸਫਲ ਵੀ ਹੋ ਜਾਂਦੇ ਨੇ ਜ਼ਿੰਮੇਵਾਰੀਆਂ ਵਿਦੇਸ਼ ਛੱਟਣ ਨਹੀਂ ਦਿੰਦੀਆਂ ਨੇ। ਜਿਸ ਕਰਕੇ ਉਹ ਆਪਣੇ ਪੰਜਾਬ ‘ਚ ਬੈਠੇ ਘਰਦਿਆਂ ਨੂੰ ਦਿਲੋਂ ਯਾਦ ਕਰਦੇ ਰਹਿੰਦੇ ਨੇ। ‘ਇੱਕ ਫੋਟੋ’ (Ik Photo) ਗੀਤ ‘ਚ ਗਾਇਕ ਰਵਿੰਦਰ ਗਰੇਵਾਲ ਨੇ ਵਿਦੇਸ਼ਾਂ ਦੇ ਵੱਸਦੇ ਪੰਜਾਬੀਆਂ ਦੇ ਦਿਲ ਦੇ ਹਾਲ ਨੂੰ ਬਿਆਨ ਕਰਨ ਦੀ ਕੋਸ਼ਿਸ ਕੀਤੀ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

 

ik photo song released

ਹੋਰ ਪੜ੍ਹੋ : ਨੇਹਾ ਧੂਪੀਆ ਦੂਜੀ ਵਾਰ ਬਣੀ ਮਾਂ, ਪਤੀ ਅੰਗਦ ਬੇਦੀ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਅਮਨ ਬਿਲਾਸਪੁਰੀ ਨੇ ਲਿਖੇ ਨੇ ਤੇ ਮਿਊਜ਼ਿਕ ਡੀ. ਜੇ ਡਸਟਰ ਨੇ ਦਿੱਤਾ ਹੈ। ED AMRZ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਰਵਿੰਦਰ ਗਰੇਵਾਲ ਆਪਣੇ ਦੋਸਤਾਂ ਨੂੰ ਕਿਹਾ ਹੈ ਕਿ ਮੇਰੇ ਬਾਪੂ ਤੇ ਬੇਬੇ ਦੀ ਸੈਲਫੀ ਖਿੱਚ ਕੇ ਭੇਜਦੇ । ਵੀਡੀਓ ‘ਚ ਉਨ੍ਹਾਂ ਨੇ ਵਿਦੇਸ਼ ‘ਚ ਵੱਸਦੇ ਪੁੱਤਰ ਦੇ ਦਿਲ ਦੇ ਹਾਲ ਅਤੇ ਤਾਂਘ ਨੂੰ ਬਿਆਨ ਕੀਤਾ ਹੈ।

ik photo sung by ravinder grewal

ਹੋਰ ਪੜ੍ਹੋ : ਆਈਪੀਐਲ 2021: ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਗੋਦੀ ‘ਚ ਬੈਠਿਆ ਨਜ਼ਰ ਆਇਆ ਇਹ ਕਿਊਟ ਬੱਚਾ, ਹਰ ਕੋਈ ਜਾਣਾ ਚਾਹੁੰਦਾ ਹੈ ਕਿ ਇਹ ਬੱਚਾ ਹੈ ਕੌਣ?

‘ਇੱਕ ਫੋਟੋ’ ਨੂੰ Tedi pag records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਆਪਣੀ ਰਾਏ ਜਰੂਰ ਦੇਵੋ। ਰਵਿੰਦਰ ਗਰੇਵਾਲ ਇਸ ਤੋਂ ਪਹਿਲਾਂ ਵੀ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

0 Comments
0

You may also like