ਰਵਿੰਦਰ ਗਰੇਵਾਲ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘ਇੱਕ ਫੋਟੋ’ ਦਾ ਪੋਸਟਰ

written by Lajwinder kaur | September 29, 2021

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਰਵਿੰਦਰ ਗਰੇਵਾਲ  (Ravinder Grewal) ਜੋ ਕਿ ਇੱਕ ਲੰਬੇ ਅਰਸੇ ਦੇ ਨਾਲ ਆਪਣੀ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਜੀ ਹਾਂ ਬਹੁਤ ਜਲਦ ਉਹ ਆਪਣਾ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਇਹ ‘ਇੱਕ ਫੋਟੋ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ। ਜਿਸ ਦਾ ਫਰਸਟ ਲੁੱਕ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।

feature image of jawani 1984 to 2021 ravinder grewal-min image source-instagram

ਹੋਰ  ਪੜ੍ਹੋ : ਸਿਹਤ ਠੀਕ ਨਾ ਹੋਣ ਕਰਕੇ ਗਾਇਕਾ ਅਫਸਾਨਾ ਖ਼ਾਨ ਨੇ 'ਬਿੱਗ ਬੌਸ 15' ਨੂੰ ਕਿਹਾ ਅਲਵਿਦਾ, ਪੋਸਟ ਪਾ ਕੇ ਪ੍ਰਸ਼ੰਸਕਾਂ ਤੋਂ ਮੰਗੀ ਮਾਫੀ

ਉਨ੍ਹਾਂ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਵੇਗਾ। ਇਸ ਗੀਤ ਦੇ ਬੋਲ ਅਮਨ ਬਿਲਾਸਪੁਰੀ ਨੇ ਲਿਖੇ ਨੇ ਤੇ ਮਿਊਜ਼ਿਕ ਹੋਵੇਗਾ ਡੀ. ਜੇ ਡਸਟਰ ਦਾ । ED AMRZ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ।

ਹੋਰ  ਪੜ੍ਹੋ : ਨੀਤੂ ਕਪੂਰ ਨੇ ਆਪਣੇ ਪੁੱਤਰ ਰਣਬੀਰ ਕਪੂਰ ਨੂੰ ਬਰਥਡੇਅ ਵਿਸ਼ ਕਰਦੇ ਹੋਏ ਸ਼ੇਅਰ ਕੀਤੀ ਖ਼ਾਸ ਤਸਵੀਰ, ਭੈਣਾਂ ਰਿਧਿਮਾ ਤੇ ਕਰੀਨਾ ਨੇ ਭਰਾ ਨੂੰ ਦਿੱਤੀ ਵਧਾਈ

Ravinder Grewal image source-instagram

ਜੇ ਗੱਲ ਕਰੀਏ ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ-ਬੋਲੀ ਦੀ ਸੇਵਾ ਕਰ ਰਹੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਹਾਲ ਹੀ ‘ਚ ਉਹ ‘ਜਵਾਨੀ 1984 ਤੋਂ 2021’ ਟਾਈਟਲ ਹੇਠ ਗੀਤ ਲੈ ਕੇ ਆਏ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਅਖੀਰਲੀ ਵਾਰ ਉਹ ਪੰਜਾਬੀ ਫ਼ਿਲਮ ‘ਗਿੱਦੜ ਸਿੰਗੀ’ ਤੇ ‘ਤੂੰ ਮੇਰਾ ਕੀ ਲੱਗਦਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।

0 Comments
0

You may also like