ਰਵਿੰਦਰ ਗਰੇਵਾਲ ਪਹੁੰਚੇ ਪਿੰਡ ਦੇ ਸਕੂਲ ‘ਚ, ਵੀਡੀਓ ਕੀਤਾ ਸਾਂਝਾ

written by Shaminder | May 09, 2022

ਰਵਿੰਦਰ ਗਰੇਵਾਲ (Ravinder Grewal) ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰਵਿੰਦਰ ਗਰੇਵਾਲ ਇੱਕ ਸਕੂਲ ‘ਚ ਦਿਖਾਈ ਦੇ ਰਹੇ ਹਨ ਅਤੇ ਸਕੂਲ ‘ਚ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਕਰ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵਿੰਦਰ ਗਰੇਵਾਲ ਇਨ੍ਹਾਂ ਬੱਚਿਆਂ ਤੋਂ ਉਨ੍ਹਾਂ ਦੇ ਭਵਿੱਖ ਬਾਰੇ ਗੱਲਬਾਤ ਕਰ ਰਹੇ ਹਨ ।

ravinder grewal with his horse image From instagram

ਹੋਰ ਪੜ੍ਹੋ : ਰਵਿੰਦਰ ਗਰੇਵਾਲ ਅਤੇ ਪ੍ਰੀਤ ਥਿੰਦ ਦਾ ਗੀਤ ‘ਇੱਕ ਬਿਜਲੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਜਿਸ ‘ਚ ਉਨ੍ਹਾਂ ਨੂੰ ਕੋਈ ਬੱਚਾ ਕਹਿੰਦਾ ਹੈ ਕਿ ਉਹ ਡਾਕਟਰ ਬਣਨਾ ਚਾਹੁੰਦਾ ਅਤੇ ਕੋਈ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਵੱਡਾ ਹੋ ਕੇ ਫੌਜੀ ਬਣਨਾ ਚਾਹੁੰਦਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਮੌਕੇ ਰਵਿੰਦਰ ਗਰੇਵਾਲ ਨੇ ਬੱਚਿਆਂ ਦੇ ਨਾਲ ਹੋਰ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ ।

Ravinder Grewal ,,, image From instagram

ਹੋਰ ਪੜ੍ਹੋ : ਰਵਿੰਦਰ ਗਰੇਵਾਲ ਨੇ ਬਰਥਡੇ ‘ਤੇ ਦੁਆਵਾਂ ਦੇਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ ।

Ravinder Grewal ,,, image From instagram

ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ਆਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ । ਰਵਿੰਦਰ ਗਰੇਵਾਲ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਧਾਰਮਿਕ ਗੀਤ ਹੋਣ, ਲੋਕ ਗੀਤ,ਖੇਤੀ ਕਿਰਸਾਨੀ ਜਾਂ ਫਿਰ ਭੰਗੜੇ ਦੇ ਨਾਲ ਸਬੰਧਤ ਹੋਣ ਜ਼ਿੰਦਗੀ ਦਾ ਹਰ ਰੰਗ ਉਨ੍ਹਾਂ ਨੇ ਗਾਇਆ ਹੈ ।

You may also like