ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਇਸ ਦਿਨ ਹੋਵੇਗੀ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਪੋਸਟਰ
ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਇਸ ਦਿਨ ਹੋਵੇਗੀ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਪੋਸਟਰ
ਰਵਿੰਦਰ ਗਰੇਵਾਲ (Ravinder Grewal) ਕਿਸੇ ਪਛਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਦੁਨੀਆ ਭਰ ‘ਚ ਖ਼ਾਸ ਜਗ੍ਹਾ ਬਣਾਈ ਹੈ । ਇਸ ਦੇ ਨਾਲ ਹੀ ਉਹ ਆਪਣੀ ਅਦਾਕਾਰੀ ਦੇ ਨਾਲ ਵੀ ਲੋਕਾਂ ‘ਚ ਖ਼ਾਸ ਪਛਾਣ ਬਣਾ ਚੁੱਕੇ ਨੇ । ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ । ਹੁਣ ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।
image From instagram
ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਉਨ੍ਹਾਂ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ (Vich Bolunga Tere) ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਨੂੰ ਲੈ ਕੇ ਦਰਸ਼ਕ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਹਨ । ਇਸ ਫ਼ਿਲਮ ਦਾ ਇੱਕ ਪੋਸਟਰ ਰਵਿੰਦਰ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਇਸ ਫ਼ਿਲਮ ਦੇ ਗੀਤ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ।
image From instagram
ਹੋਰ ਪੜ੍ਹੋ : ਮੁਹੱਬਤ ਦੀਆਂ ਗੱਲਾਂ ਕਰਦਾ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਤਿੱਤਲੀ’ ਹੋਇਆ ਰਿਲੀਜ਼
ਰਵਿੰਦਰ ਗਰੇਵਾਲ ਦੇ ਨਾਲ-ਨਾਲ ਇਸ ਫ਼ਿਲਮ ‘ਚ ਪਰਮਿੰਦਰ ਗਿੱਲ, ਮਲਕੀਤ ਰੌਣੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਇਹ ਫ਼ਿਲਮ ਡਰਾਉਣ ਦੇ ਨਾਲ-ਨਾਲ ਹਸਾਏਗੀ ਵੀ । ਫ਼ਿਲਮ ਨੂੰ ਲੈ ਕੇ ਸਟਾਰ ਕਾਸਟ ਵੀ ਕਾਫੀ ਉਤਸ਼ਾਹਿਤ ਹੈ ।
Image Source : FB Page
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ। ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
