ਰਵਿੰਦਰ ਗਰੇਵਾਲ ਦਾ ਨਵਾਂ ਗੀਤ ‘ਨੈਣ ਬੋਲਦੇ’ ਰਿਲੀਜ਼

written by Shaminder | June 21, 2021

ਰਵਿੰਦਰ ਗਰੇਵਾਲ ਦਾ ਨਵਾਂ ਗੀਤ ‘ਨੈਣ ਬੋਲਦੇ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰਧੂ ਮਨਕੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਡੀਜੇ ਡਸਟਰ ਨੇ । ਫੀਮੇਲ ਮਾਡਲ ਦੇ ਤੌਰ ‘ਤੇ ਅਮਨ ਸੰਧੂ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ‘ਤੇ ਵੀ ਵੇਖ ਸਕਦੇ ਹੋ । ravinder grewal ਹੋਰ ਪੜ੍ਹੋ : ਹਾਲੀਵੁੱਡ ਅਦਾਕਾਰਾ Elliot-page ਬਣੀ ਕੁੜੀ ਤੋਂ ਮੁੰਡਾ, ਤਬਦੀਲੀ ਦਾ ਦੱਸਿਆ ਕਾਰਨ 
Ravinder grewal ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਨੂੰ ਫਰਾਈਡੇ ਫਨ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਵਿੰਦਰ ਗਰੇਵਾਲ ਕਈ ਹਿੱਟ ਗੀਤ ਦੇ ਚੁੱਕੇ ਹਨ । ravinder grewal ਉਹ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ ।ਗੀਤਾਂ ਦੇ ਨਾਲ ਨਾਲ ਉਹ ਆਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ ।

0 Comments
0

You may also like