ਕੱਚੇ ਅੰਬ ਦੀ ਚੱਟਣੀ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ ਬਲਕਿ ਇਸ ਦੇ ਕਈ ਫਾਇਦੇ ਵੀ ਹੁੰਦੇ ਹਨ

written by Rupinder Kaler | April 14, 2021

ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਨੀ ਜਾਂ ਆਚਾਰ ਬਣਾਇਆ ਜਾਂਦਾ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ।

ਹੋਰ ਪੜ੍ਹੋ :

ਮਸ਼ਹੂਰ ਰੈਪਰ ਅਤੇ ਗਾਇਕ ਬਾਬਾ ਸਹਿਗਲ ਦੇ ਪਿਤਾ ਦਾ ਦਿਹਾਂਤ, ਕੋਰੋਨਾ ਵਾਇਰਸ ਨਾਲ ਪੀੜਤ ਸਨ

ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ ਜਿਸ ਨੂੰ ਅਸੀ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ।

ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ। ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸੱਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

0 Comments
0

You may also like