ਲਹਿੰਬਰ ਹੁਸੈਨਪੁਰੀ ਦੀ ਪਤਨੀ ਅਤੇ ਬੱਚਿਆਂ ਨਾਲ ਹੋਈ ਸੁਲ੍ਹਾ, ਪੰਜਾਬੀ ਗਾਇਕ ਸੁਖਵਿੰਦਰ ਸੁੱਖੀ ਨੇ ਜਤਾਈ ਖੁਸ਼ੀ

written by Shaminder | June 08, 2021

ਲਹਿੰਬਰ ਹੁਸੈਨਪੁਰੀ ਦਾ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਚੱਲ ਰਿਹਾ ਵਿਵਾਦ ਬੀਤੇ ਦਿਨ ਖਤਮ ਹੋ ਗਿਆ । ਜਿਸ ਨੂੰ ਲੈ ਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਖੁਸ਼ੀ ਜਤਾਈ ਹੈ । ਗਾਇਕ ਸੁਖਵਿੰਦਰ ਸੁੱਖੀ ਨੇ ਵੀ ਗਾਇਕ ਦੇ ਵਿਵਾਦ ਸੁਲਝ ਜਾਣ ‘ਤੇ ਖੁਸ਼ੀ ਜਤਾਈ ਹੈ ।ਸੁਖਵਿੰਦਰ ਸੁੱਖੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਹਿੰਬਰ ਹੁਸੈਨਪੁਰੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਪ੍ਰਮਾਤਮਾ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਨੂੰ ਹਮੇਸ਼ਾ ਖੁਸ਼ ਰੱਖੇ । ਬਹੁਤ ਖੁਸ਼ੀ ਹੈ ਕਿ ਪਰਿਵਾਰ ਫਿਰ ਤੋਂ ਇੱਕ ਹੋ ਗਿਆ’।

sukhwinder sukhi Image From sukhwinder sukhi instagram

ਹੋਰ ਪੜ੍ਹੋ : ਸਾਈਕਲਿੰਗ ਦੇ ਹਨ ਬਹੁਤ ਸਾਰੇ ਫਾਇਦੇ, ਸਾਈਕਲਿੰਗ ਦੇ ਨਾਲ ਕਈ ਬਿਮਾਰੀਆਂ ‘ਚ ਮਿਲਦੀ ਹੈ ਰਾਹਤ

lehmber-hussainpuri Image From  instagram

ਜਲੰਧਰ ਦੇ ਦਿਉਲ ਨਗਰ 'ਚ ਰਹਿਣ ਵਾਲੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ 'ਤੇ ਉਸ ਦੀ ਪਤਨੀ, ਬੱਚਿਆਂ ਤੇ ਸਾਲੀ ਨਾਲ ਕਥਿਤ ਤੌਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸੀ।ਪੰਜਾਬੀ ਗਾਇਕ ਦੇ ਘਰ ਬਾਹਰ ਕਰੀਬ ਦੋ ਘੰਟੇ ਹੰਗਾਮਾ ਹੋਇਆ ਸੀ, ਇਸ ਤੋਂ ਬਾਅਦ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਮੌਕੇ 'ਤੇ ਪਹੁੰਚੇ। ਉਨ੍ਹਾਂ ਬੱਚਿਆਂ ਤੇ ਪਤਨੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਸੀ।

lehmber Image From instagram

ਉਧਰ, ਲਹਿੰਬਰ ਹੁਸੈਨਪੁਰੀ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਸੀ। ਉਸ ਨੇ ਕਿਹਾ ਸੀ ਕਿ ਉਸ ਦੀ ਪਤਨੀ ਉਸ ਦੀ ਸਾਲੀ ਦੀਆਂ ਗੱਲਾਂ 'ਚ ਆ ਕੇ ਝਗੜਾ ਕਰਦੀ ਹੈ।

ਲਹਿੰਬਰ ਦੀ ਸਾਲੀ ਮੁਤਾਬਕ ਝਗੜਾ ਘਰ ਵਿੱਚ ਕਿਰਾਏਦਾਰ ਰੱਖਣ ਨੂੰ ਲੈ ਕੇ ਹੋਇਆ ਸੀ। ਉਸ ਨੇ ਇਲਜ਼ਾਮ ਲਾਏ ਸੀ ਕਿ ਲਹਿੰਬਰ ਆਪਣੇ ਸਾਥੀਆਂ ਨੂੰ ਲੈ ਕੇ ਆਇਆ ਸੀ ਤੇ ਸਾਰੇ ਪਰਿਵਾਰ ਨਾਲ ਕੁੱਟਮਾਰ ਕੀਤੀ ਸੀ।

 

0 Comments
0

You may also like