
ਬੀਤੇ ਦਿਨੀਂ ਦਿਲਜੀਤ ਦੋਸਾਂਝ (Diljit Dosanjh) ਦਾ ਵਿਦੇਸ਼ ‘ਚ ਲਾਈਵ ਸ਼ੋਅ ਹੋਇਆ ਸੀ । ਇਸ ਸ਼ੋਅ ਦੇ ਦੌਰਾਨ ਦਿਲਜੀਤ ਦੋਸਾਂਝ ਨੇ ਮਰਹੂਮ ਅਦਾਕਾਰ ਦੀਪ ਸਿੱਧੂ,(Deep sidhu) ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਯਾਦ ਕੀਤਾ । ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਗੀਤ ਵੀ ਉਨ੍ਹਾਂ ਦੇ ਵੱਲੋਂ ਵੀ ਗਾਏ ਗਏ । ਇਸ ਮੌਕੇ ‘ਤੇ ਦੀਪ ਸਿੱਧੂ ਦੀ ਖ਼ਾਸ ਦੋਸਤ ਰੀਨਾ ਰਾਏ (Reena Rai) ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕਰਦੇ ਹੋਏ ਦਿਲਜੀਤ ਦੋਸਾਂਝ ਦਾ ਇਨ੍ਹਾਂ ਪੰਜਾਬੀ ਸਿਤਾਰਿਆਂ ਨੂੰ ਸ਼ਰਧਾਂਜਲੀ ਦੇਣ ‘ਤੇ ਸ਼ੁਕਰੀਆ ਅਦਾ ਕੀਤਾ ਹੈ ।
ਹੋਰ ਪੜ੍ਹੋ : ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਨੇ ਦੀਪ ਦੇ ਮਤਰੇਏ ਭਰਾ ‘ਤੇ ਲਗਾਏ ਗੰਭੀਰ ਇਲਜ਼ਾਮ
ਦੱਸ ਦਈਏ ਕਿ ਦੀਪ ਸਿੱਧੂ ਦਾ ਇਸੇ ਸਾਲ 14 ਫਰਵਰੀ ਨੂੰ ਇੱਕ ਸੜਕ ਹਾਦਸੇ ਦੇ ਦੌਰਾਨ ਦਿਹਾਂਤ ਹੋ ਗਿਆ ਸੀ । ਜਦੋਂ ਉਹ ਗੁੜਗਾਂਵ ਤੋਂ ਵਾਪਸ ਪੰਜਾਬ ਜਾ ਰਹੇ ਸਨ । ਇਸ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ 29ਮਈ ਨੂੰ ਕੁਝ ਹਥਿਆਰਬੰਦ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ।

ਹੋਰ ਪੜ੍ਹੋ : ‘ਵੱਗ ਕਤੀੜਾਂ ਦਾ ਸ਼ੇਰਾਂ ਨਾਲ ਨਹੀ ਰਲਦਾ’ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੇ ਇਸ ਗੀਤ ਰਾਹੀਂ ਗਾਇਕ ਨੂੰ ਕੀਤਾ ਯਾਦ
ਕੁਝ ਮਹੀਨੇ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਗੋਲੀਆਂ ਮਾਰ ਕੇ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ।ਜਦੋਂ ਉਹ ਕਬੱਡੀ ਟੂਰਨਾਮੈਂਟ ‘ਚ ਭਾਗ ਲੈ ਰਿਹਾ ਸੀ । ਪੰਜਾਬ ਦੇ ਇਨ੍ਹਾਂ ਤਿੰਨਾਂ ਸਿਤਾਰਿਆਂ ਨੇ ਬਹੁਤ ਹੀ ਛੋਟੀ ਉਮਰ ‘ਚ ਪ੍ਰਸਿੱਧੀ ਹਾਸਲ ਕਰ ਲਈ ਸੀ ਅਤੇ ਤਿੰਨਾਂ ਨੇ ਹੀ ਬਹੁਤ ਹੀ ਛੋਟੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ ।

ਜਿਸ ਨੂੰ ਯਾਦ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਕੰਸਰਟ ‘ਚ ਇਨ੍ਹਾਂ ਤਿੰਨਾਂ ਨੂੰ ਸਰਧਾਂਜਲੀ ਦਿੱਤੀ ਸੀ ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਉਸ ਵੇਲੇ ਕੁਝ ਹਥਿਆਰਬੰਦ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਪਤਾ ਲੈਣ ਦੇ ਲਈ ਜਾ ਰਹੇ ਸਨ ਪਰ ਪਿੰਡ ਜਵਾਹਰਕੇ ਦੇ ਕੋਲ ਜਦੋਂ ਉਹ ਪਹੁੰਚਿਆ ਤਾਂ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।
View this post on Instagram