ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਦੀ ਰਿਲੀਜ਼ ਡੇਟ ਦਾ ਐਲਾਨ

Reported by: PTC Punjabi Desk | Edited by: Shaminder  |  September 06th 2021 12:12 PM |  Updated: September 06th 2021 12:12 PM

ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਦੀ ਰਿਲੀਜ਼ ਡੇਟ ਦਾ ਐਲਾਨ

ਸਿੱਧੂ ਮੂਸੇਵਾਲਾ (Sidhu Moosewala ) ਦੀ ਫ਼ਿਲਮ ‘ਮੂਸਾ ਜੱਟ’  (Moosa Jatt) ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਸਿੱਧੂ ਮੂਸੇਵਾਲਾ ਬਤੌਰ ਅਦਾਕਾਰ ਨਜ਼ਰ ਆਉਣਗੇ । ਫ਼ਿਲਮ ਦਾ ਟੀਜ਼ਰ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਇਹ ਫ਼ਿਲਮ 1 ਅਕਤੂਬਰ 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਖੁਦ ਸਿੱਧੂ ਮੂਸੇਵਾਲਾ ਨੇ ਜਾਣਕਾਰੀ ਦਿੱਤੀ ਹੈ ।

Sidhu Moosewala Image From Instagram

ਹੋਰ ਪੜ੍ਹੋ : ਗਾਇਕਾ ਰੁਪਿੰਦਰ ਹਾਂਡਾ ਨੇ ਸਾਂਝਾ ਕੀਤਾ ਖ਼ਾਸ ਵੀਡੀਓ, ਸੁਨੰਦਾ ਸ਼ਰਮਾ ਵੀ ਆਈ ਨਜ਼ਰ

ਗੁਰਮਿੰਦਰ ਡਿੰਪੀ ਦੁਆਰਾ ਲਿਖੀ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਕੀਤਾ ਹੈ ।ਫੈਨਜ਼ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ ।ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ‘ਯੈੱਸ ਆਈ ਐੱਮ ਸਟੂਡੈਂਟ’ ਫ਼ਿਲਮ ‘ਚ ਵੀ ਨਜ਼ਰ ਆਉਣਗੇ ।

sidhu moosewala

ਸਿੱਧੂ ਮੂਸੇਵਾਲਾ ਇਸ ਤੋਂ ਇਲਾਵਾ ਇੱਕ ਹੋਰ ਫ਼ਿਲਮ ‘ਚ ਵੀ ਨਜ਼ਰ ਆਉਣਗੇ । ਜਿਸ ਦਾ ਐਲਾਨ ਅਦਾਕਾਰ ਨੇ ਬੀਤੇ ਦਿਨੀਂ ਕੀਤਾ ਸੀ । ਇਸ ਫ਼ਿਲਮ ਦਾ ਨਾਂਅ ਹੈ ‘ਜੱਟਾਂ ਦਾ ਮੁੰਡਾ ਗਾਉਣ ਲੱਗਿਆ’।ਫ਼ਿਲਮ ਨੂੰ ਅੰਬਰਦੀਪ ਸਿੰਘ ਵੱਲੋਂ ਲਿਖਿਆ ਗਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ । ‘ਯੈੱਸ ਆਈ ਐੱਮ ਸਟੂਡੈਂਟ’ ਅਤੇ ‘ਮੂਸਾ ਜੱਟ’ ਤੋਂ ਬਾਅਦ ਇਹ ਸਿੱਧੂ ਮੂਸੇਵਾਲਾ ਦੇ ਕਰੀਅਰ ਦੀ ਇਹ ਤੀਜੀ ਫ਼ਿਲਮ ਹੋਵੇਗੀ ।

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਅੜਬ ਮੁਟਿਆਰਾਂ ਫ਼ਿਲਮ ਲਈ ਗੀਤ ਅਫਸਾਨਾ ਖ਼ਾਨ ਦੇ ਨਾਲ ਗਾਇਆ ਸੀ ਜੋ ਕਿ ਕਾਫੀ ਮਕਬੂਲ ਹੋਇਆ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network