'ਹਉ ਕੁਰਬਾਨੁ ਜਾਈ' ਧਾਰਮਿਕ ਸ਼ਬਦ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ By Aaseen Khan 05 May 2019 | Updated On 05 May 2019 12:07 IST in Punjabi Buzz PTC Records New Update Advertisment 'ਹਉ ਕੁਰਬਾਨੁ ਜਾਈ' ਧਾਰਮਿਕ ਸ਼ਬਦ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ : ਪੀਟੀਸੀ ਨੈੱਟਵਰਕ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਵਿਸ਼ੇਸ਼ ਉਪਰਾਲੇ ਤਹਿਤ ਹਰ ਵਾਰ ਧਾਰਮਿਕ ਸ਼ਬਦ ਗਾਇਨ ਰਿਲੀਜ਼ ਕੀਤੇ ਜਾਂਦੇ ਹਨ। ਇਸ ਵਾਰ ਭਾਈ ਕਮਲਜੀਤ ਸਿੰਘ ਜੀ(ਹਜ਼ੂਰੀ ਰਾਗੀ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ) ਦੀ ਸੁਰੀਲੀ ਅਵਾਜ਼ 'ਚ ਸ਼ਬਦ 'ਹਉ ਕੁਰਬਾਨੁ ਜਾਈ ਤੇਰੇ ਨਾਵੈ' ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਜ਼ 'ਤੇ ਕਰ ਦਿੱਤਾ ਗਿਆ ਹੈ। ਸੰਗਤਾਂ ਵੱਲੋਂ ਯੂ ਟਿਊਬ 'ਤੇ ਵੀ ਇਹ ਸ਼ਬਦ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ 'ਤੇ ਸੁਣਿਆ ਜਾ ਜਾ ਰਿਹਾ ਹੈ। ਹੋਰ ਵੇਖੋ : ਜਦੋਂ ਸਰਦਾਰ ਅਲੀ ਨੇ ਪੀਟੀਸੀ ਸਟੂਡੀਓ 'ਚ ਆਪਣੇ ਸੁਰਾਂ ਨਾਲ ਬੰਨਿਆ ਸਮਾਂ, 'ਕਸਮ ਰੱਬ ਦੀ' ਗੀਤ ਹੋਇਆ ਰਿਲੀਜ਼, ਦੇਖੋ ਵੀਡੀਓ ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਕਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ, ਜਿੰਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਜਿਵੇਂ ਕਿ ਤੁਹਾਨੂੰ ਪਤਾ ਹੀ ਕਿ ਹੈ ਪੀਟੀਸੀ ਨੈੱਟਵਰਕ ਸਮੇਂ ਸਮੇਂ ‘ਤੇ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ। ਇਸ ਵਾਰ ਵੀ ਦੇਸ਼ਾਂ ਵਿਦੇਸ਼ਾਂ ‘ਚ ਰਹਿੰਦੀਆਂ ਸੰਗਤਾਂ ਲਈ ਪੀਟੀਸੀ ਰਿਕਾਰਡਜ਼ ਧਾਰਮਿਕ ਸ਼ਬਦ ਲੈ ਕੇ ਆਇਆ ਹੈ। ਪੂਰੀ ਦੁਨੀਆਂ ‘ਚ ਗੁਰਬਾਣੀ ਦੇ ਪ੍ਰਸਾਰ ਲਈ ਭਾਈ ਕਮਲਜੀਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਗਾਇਨ ਕੀਤਾ ਗਿਆ ਹੈ। #ptc-records #ptc-simran #religious-shabad Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article