Advertisment

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਇਕਿ ਸਚਣ ਚਲੇ’

author-image
By Lajwinder kaur
New Update
ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਇਕਿ ਸਚਣ ਚਲੇ’
Advertisment
ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਹਫ਼ਤੇ ਨਾਨਕ ਨਾਮ ਲੇਵਾ ਸੰਗਤ ਲਈ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸੇ ਸਿਲਸਿਲ੍ਹੇ ਨੂੰ ਅੱਗੇ ਤੋਰਦੇ ਹੋਏ ਪੀਟੀਸੀ ਰਿਕਾਰਡਸ ਦੇ ਲੇਬਲ ਹੇਠ ਇੱਕ ਹੋਰ ਨਵਾਂ ਧਾਰਮਿਕ ਸ਼ਬਦ ‘ਇਕਿ ਸਚਣ ਚਲੇ’ ਨੂੰ ਰਿਲੀਜ਼ ਕੀਤਾ ਗਿਆ ਹੈ।  ਭਾਈ ਅਮਰਜੀਤ ਸਿੰਘ ਜੀ ਪਟਿਆਲੇ ਵਾਲਿਆਂ ਦੀ ਰਸਭਿੰਨੀ ਅਵਾਜ਼ 'ਚ ਧਾਰਮਿਕ ਸ਼ਬਦ 'ਇਕਿ ਸਚਣ ਚਲੇ' ਰਿਲੀਜ਼ ਹੋਇਆ ਹੈ।  ਹੋਰ ਵੇਖੋ :ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਬਾਬੀਹਾ ਬੇਨਤੀ ਕਰੇ’ ਰਿਲੀਜ਼ ,ਦੇਖੋ ਵੀਡੀਓ ਇਸ ਸ਼ਬਦ ਦਾ ਸੰਗੀਤ  ਮੇਜਰ ਸਿੰਘ ਲੁਧਿਆਣਾ ( Major Singh Ludhiana) ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਸਬਦ ਨੂੰ ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ਉੱਤੇ ਸੁਣਿਆ ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ 'ਤੇ ਵੀ ਸੁਣਿਆ ਜਾ ਰਿਹਾ ਹੈ। publive-image ਪੀਟੀਸੀ ਪਲੇਅ ਐਪ 'ਤੇ ਵੀ ਹੁਣ ਇਹ ਸਾਰੇ ਸ਼ਬਦ ਮੌਜੂਦ ਹਨ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਸ ‘ਤੇ ਕਰ ਦਿੱਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਦੇ ਹੋਰ ਚੈਨਲਸ ਉੱਤੇ ਚਲਾਇਆ ਜਾ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment