ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ ‘ਚ ਧਾਰਮਿਕ ਗੀਤ ‘ਆਓ ਧਿਆਇਐ ਬਾਬਾ ਨਾਨਕ’ ਨੂੰ ਪੀਟੀਸੀ ਪੰਜਾਬੀ  ‘ਤੇ ਕੀਤਾ ਜਾਵੇਗਾ ਰਿਲੀਜ਼

written by Shaminder | November 28, 2020 03:00pm

ਆਪਣੀ ਮਿੱਠੀ ਅਤੇ ਸੁਰੀਲੀ ਆਵਾਜ਼ ਲਈ ਜਾਣੇ ਜਾਂਦੇ ਗਾਇਕਾ ਨੁਪੂਰ ਸਿੱਧੂ ਨਰਾਇਣ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਰਿਲੀਜ਼ ਕਰਨ ਜਾ ਰਹੇ ਹਨ । ਉਨ੍ਹਾਂ ਦਾ ਇਹ ਧਾਰਮਿਕ ਗੀਤ ‘ਆਓ ਧਿਆਇਐ ਬਾਬਾ ਨਾਨਕ’ ਟਾਈਟਲ ਹੇਠ 29 ਨਵੰਬਰ, ਦਿਨ ਐਤਵਾਰ, ਸ਼ਾਮ 7 ਵਜੇ ਪੀਟੀਸੀ ਪੰਜਾਬੀ  ‘ਤੇ ਰਿਲੀਜ਼ ਕੀਤਾ ਜਾਵੇਗਾ ।

noopur sidhu Narayan

ਇਸ ਧਾਰਮਿਕ ਗੀਤ ਨੂੰ ਤੁਸੀਂ ਪੀਟੀਸੀ ਸਿਮਰਨ, ,ਪੀਟੀਸੀ ਚੱਕ ਦੇ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਪੰਜਾਬੀ ‘ਤੇ ਸੁਣ ਸਕਦੇ ਹੋ । ਗੀਤ ਦੇ ਬੋਲ ਡਾਕਟਰ ਸੀ.ਡੀ. ਸਿੱਧੂ ਵੱਲੋਂ ਲਿਖੇ ਗਏ ਹਨ । ਜਦੋਂਕਿ ਮਿਊਜ਼ਿਕ ਦਿੱਤਾ ਹੈ ਵੀਨਾ ਸਿੱਧੂ ਤਨੇਜਾ ਨੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੁਪੂਰ ਸਿੱਧੂ ਨਰਾਇਣ ਨੇ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਹਨ ।

ਹੋਰ ਪੜ੍ਹੋ : ‘ਮਿਊਜ਼ੀਕਲ ਫੈਸਟੀਵਲ ਦੀਵੇ ਗੀਤਾਂ ਦੇ’ ’ਚ ਪ੍ਰਦੀਪ ਸਰਾਂ, ਨੁਪੂਰ ਸਿੱਧੂ ਨਰਾਇਣ ਤੇ ਸੁਖਪ੍ਰੀਤ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

noopur sidhu Narayan

ਇਸ ਦੇ ਨਾਲ ਹੀ ਉਹ ਕਈ ਲੋਕ ਗੀਤ ਵੀ ਗਾ ਚੁੱਕੇ ਹਨ । ਇਨ੍ਹਾਂ ਸਾਰੇ ਹੀ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੀ ਸੇਵਾ ‘ਚ ਹਰ ਦਿਨ ਨਵੇਂ ਤੋਂ ਨਵੇਂ ਸ਼ਬਦ ਅਤੇ ਧਾਰਮਿਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ।

NOOPUR SIDHU NARAYAN

 

ਜਿਨ੍ਹਾਂ ਦਾ ਲਾਭ ਉਠਾ ਕੇ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜਦੀਆਂ ਹਨ । ਪੀਟੀਸੀ ਸਿਮਰਨ ਤੇ ਜਿੱਥੇ ਧਾਰਮਿਕ ਪ੍ਰੋਗਰਾਮ ਵਿਖਾਏ ਜਾਂਦੇ ਹਨ, ਉਥੇ ਹੀ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

 

You may also like