ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਗੀਤ ‘Guru Teg Bahadur’, ਦੇਖੋ ਵੀਡੀਓ
ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਗੀਤ ‘Guru Teg Bahadur’, ਦੇਖੋ ਵੀਡੀਓ
ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹਰ ਹਫਤੇ ਸ਼ਬਦ ਤੇ ਧਾਰਮਿਕ ਗੀਤ ਰਿਲੀਜ਼ ਹੁੰਦੇ ਹਨ। ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ‘ਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਆਵਾਜ਼ ਚ ਧਾਰਮਿਕ ਗੀਤ ‘Guru Teg Bahadur’ ਚ ਰਿਲੀਜ਼ ਹੋਇਆ ਹੈ।

ਹੋਰ ਪੜ੍ਹੋ : “ਫ਼ਤਹਿ ਇਬਾਰਤ” ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਤਿੰਦਰ ਸਰਤਾਜ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Romi Bains ਵੱਲੋਂ ਇਸ ਧਾਰਮਿਕ ਗੀਤ ਦੇ ਬੋਲ ਲਿਖੇ ਗਏ ਨੇ। ਸੰਗੀਤਕ ਧੁਨਾਂ Jeetu Gaba ਨੇ ਦਿੱਤੀਆਂ ਨੇ। Jagmeet Bal ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ 'ਹਿੰਦ ਦੀ ਚਾਦਰ' ਧੰਨ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਦਿੱਤੀ ਕੁਰਬਾਨੀ ਨੂੰ ਵਿਖਾਇਆ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ "ਹਿੰਦ ਦੀ ਚਾਦਰ" ਦੇ ਖਿਤਾਬ ਨਾਲ ਜਾਣਿਆ ਜਾਂਦਾ ਹੈ। ਸਿੱਖ ਧਰਮ ਵਿਚ ਦੂਜੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਨੁੱਖਤਾ ਪ੍ਰਤੀ ਆਪਣਾ ਨੈਤਿਕ ਫ਼ਰਜ਼ ਨਿਭਾਇਆ।

ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਇਸ ਧਾਰਮਿਕ ਗੀਤ ਨੂੰ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਦਿਖਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤੁਸੀਂ ਇਸ ਧਾਰਮਿਕ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਅਤੇ ਪੀਟੀਸੀ ਪਲੇ ਐੱਪ ਉੱਤੇ ਵੀ ਸੁਣ ਸਕਦੇ ਹੋ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
