ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ 

Written by  Shaminder   |  July 31st 2019 10:38 AM  |  Updated: July 31st 2019 12:01 PM

ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ 

ਸ਼ਹੀਦ ਉਧਮ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਅੱਜ ਪੂਰੇ ਦੇਸ਼ 'ਚ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਵੀ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਨਾਲ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ਹੀਦ ਉਧਮ ਸਿੰਘ ਦੀ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ।

ਹੋਰ ਵੇਖੋ:ਪੰਜਾਬੀ ਗਾਣਿਆਂ ‘ਚ ਮਾਡਲਿੰਗ ਕਰਨ ਵਾਲੀ ਕਹਿਕਸ਼ਾਂ ਦੇ ਪਤੀ ਦਾ ਦਿਹਾਂਤ

https://www.instagram.com/p/B0kVnDNpiWu/

13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਡਾਇਰ ਵਲੋਂ ਸ਼ਾਂਤਮਈ ਲੋਕਾਂ ਦਾ ਕੀਤਾ ਕਤਲੇਆਮ ਹਿੰਦੁਸਤਾਨੀਆਂ, ਖਾਸ ਕਰਕੇ ਪੰਜਾਬੀਆਂ, ਨੂੰ ਹਮੇਸ਼ਾਂ ਯਾਦ ਰਹੇਗਾ। ਇਸ ਦੇ ਨਾਲ ਹੀ ਉਹਨਾਂ ਨੂੰ ਹਮੇਸ਼ਾਂ ਯਾਦ ਰਹੇਗਾ 13 ਮਾਰਚ 1940 ਦਾ ਦਿਨ, ਜਿਸ ਦਿਨ ਉਧਮ ਸਿੰਘ ਨੇ ਲੰਡਨ ਵਿੱਚ ਮਾਇਕਲ ਉਡਵਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਦੇ ਕਤਲਾਮ ਦਾ ਬਦਲਾ ਲਿਆ ਸੀ। ਯਾਦ ਰਹੇ ਕਿ ਮਾਇਕਲ ਉਡਵਾਇਰ ਸੰਨ 1919 ਵਿੱਚ ਪੰਜਾਬ ਦਾ ਗਵਰਨਰ ਸੀ।ਪੀਟੀਸੀ ਪੰਜਾਬੀ ਦੀ ਟੀਮ ਨੇ ਵੀ ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਜੀਵਨ 'ਤੇ ਇੱਕ ਖ਼ਾਸ ਰਿਪੋਰਟ ਤਿਆਰ ਕੀਤੀ ਹੈ । 

ਉਧਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਫ਼ਨ ਕਰ ਦਿੱਤਾ ਗਿਆ ਸੀ।ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਉਧਮ ਸਿੰਘ ਨੇ 13 ਮਾਰਚ 1940 ਵਿੱਚ ਮਾਈਕਲ ਫਰਾਂਸਿਸ ਓ' ਡਵਾਇਰ ਨੂੰ ਗੋਲੀ ਮਾਰ ਕੇ ਲਿਆ ਸੀ ,1974 ਵਿੱਚ ਉਨ੍ਹਾਂ ਦੀਆਂ ਅਸਥੀਆਂ ਉਨ੍ਹਾਂ ਦੇ ਜੱਦੀ ਪਿੰਡ ਸੁਨਾਮ ਵਿੱਚ ਲਿਆਂਦੀਆਂ ਗਈਆਂ, ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network