ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਰੇਸ਼ਮ ਸਿੰਘ ਅਨਮੋਲ ਕਰ ਰਹੇ ਵਰਕ ਆਊਟ, ਵੀਡੀਓ ਕੀਤਾ ਸਾਂਝਾ

written by Shaminder | January 04, 2021

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ।ਕਿਸਾਨਾਂ ਦੀ ਸਹੂਲਤ ਲਈ ਦਿੱਲੀ ਦੇ ਬਾਰਡਰਾਂ ‘ਤੇ ਖਾਲਸਾ ਏਡ ਵੱਲੋਂ ਜਿੱਥੇ ਕਿਸਾਨ ਮੌਲ ਬਣਾਇਆ ਗਿਆ ਹੈ । ਜਿੱਥੇ ਕਿਸਾਨ ਆਪਣੀ ਜ਼ਰੂਰਤ ਦਾ ਹਰ ਸਮਾਨ ਲੈ ਸਕਦੇ ਹਨ । ਇਸ ਦੇ ਨਾਲ ਹੀ ਕਿਸਾਨ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖ ਰਹੇ ਹਨ ਅਤੇ ਕਿਸਾਨਾਂ ਲਈ ਇੱਥੇ ਜਿੰਮ ਵੀ ਬਣਾਏ ਗਏ ਹਨ ਤਾਂ ਕਿ ਕਿਸਾਨ ਆਪਣੇ ਦਿਨ ਦੀ ਸ਼ੁਰੂਆਤ ਕਸਰਤ ਦੇ ਨਾਲ ਕਰ ਸਕਣ । farmer ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਿਸਾਨਾਂ ਲਈ ਬਣਾਏ ਗਏ ਜਿੰਮ ‘ਚ ਵਰਕ ਆਊਟ ਕਰਦੇ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਜਿੱਤਾਂਗੇ ਜ਼ਰੂਰ’ । ਹੋਰ ਪੜ੍ਹੋ : ਕਿਸਾਨਾਂ ਦੇ ਸਮਰਥਨ ਵਿੱਚ ਇੱਕ ਵਾਰ ਫਿਰ ਧਰਮਿੰਦਰ ਅੱਗੇ ਆਏ, ਟਵਿੱਟਰ ’ਤੇ ਕਹਿ ਦਿੱਤੀ ਵੱਡੀ ਗੱਲ
farmer ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ ।farmer ਦੱਸ ਦਈਏ ਕਿ ਪਿਛਲੇ 40 ਦਿਨਾਂ ਤੋਂ ਕਿਸਾਨ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਹਾਲੇ ਤੱਕ ਕਿਸਾਨਾਂ ਦੀ ਮੰਗ ‘ਤੇ ਕੋਈ ਵੀ ਵਿਚਾਰ ਸਰਕਾਰ ਵੱਲੋਂ ਨਹੀਂ ਕੀਤਾ ਗਿਆ ।

0 Comments
0

You may also like