
ਗਾਇਕ ਰੇਸ਼ਮ ਸਿੰਘ ਅਨਮੋਲ (Resham Singh Anmol) ਅਜਿਹੇ ਗਾਇਕ (Singer) ਹਨ । ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਵੱਖਰੀ ਪਛਾਣ ਬਣਾਈ ਹੈ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਹ ਇੱਕ ਵਧੀਆ ਗਾਇਕ ਹੋਣ ਦੇ ਨਾਲ- ਨਾਲ ਇੱਕ ਕਾਮਯਾਬ ਕਿਸਾਨ ਵੀ ਹਨ ।ਉਹ ਏਨੀਂ ਦਿਨੀਂ ਕਣਕ ਦੀ ਵਾਢੀ ‘ਚ ਜੁਟੇ ਹੋਏ ਹਨ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਦੇਖੋ ਕਿਵੇਂ ਅੱਲੜਾਂ ਦੀ ‘ਹਾਰਟ ਬੀਟ’ ਘਟਾਉਂਦੇ ਨੇ ਰੇਸ਼ਮ ਸਿੰਘ ਅਨਮੋਲ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਆਪਣੇ ਖੇਤਾਂ ‘ਚ ਕੰਬਾਈਨ ਦੇ ਰਾਹੀਂ ਕਣਕ ਵੱਢ ਰਹੇ ਹਨ ਅਤੇ ਖੁਦ ਟ੍ਰੈਕਟਰ ਚਲਾ ਰਹੇ ਹਨ ਅਤੇ ਟਰਾਲੀ ‘ਚ ਕੰਬਾਈਨ ਰਾਹੀਂ ਕਣਕ ਦੇ ਦਾਣੇ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਭਰਾ ਭੈਣ ਦੇ ਰਿਸ਼ਤੇ ਨੂੰ ਬਿਆਨ ਕਰਦਾ ਹੈ ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਨਿੱਕੀਏ ਭੈਣੇਂ’
ਰੇਸ਼ਮ ਸਿੰਘ ਅਨਮੋਲ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਵਧ ਚੜ੍ਹ ਕੇ ਹਿੱਸਾ ਲਿਆ ਸੀ ਅਤੇ ਉਹ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਸਨ । ਕਿਸਾਨ ਅੰਦੋਲਨ ਤੋਂ ਉਹ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ । ਇਸ ਦੇ ਨਾਲ ਹੀ ਉਹ ਇਸ ਅੰਦੋਲਨ ਦੇ ਦੌਰਾਨ ਸੇਵਾ ਕਰਦੇ ਵੀ ਦਿਖਾਈ ਦਿੱਤੇ ਸਨ ।
ਰੇਸ਼ਮ ਸਿੰਘ ਅਨਮੋਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਇੱਕ ਵੱਡਾ ਭਰਾ ਵੀ ਹੈ ਜੋ ਕਿ ਵਿਦੇਸ਼ ‘ਚ ਰਹਿੰਦਾ ਹੈ । ਉਹ ਆਪਣੇ ਖੇਤਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰਦੇ ਰਹਿੰਦੇ ਹਨ ।
View this post on Instagram