ਰੇਸ਼ਮ ਸਿੰਘ ਅਨਮੋਲ ਸਾਗ ਬਨਾਉਣ ‘ਚ ਆਪਣੀ ਮਾਂ ਦੀ ਮਦਦ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਗਾਇਕ ਦਾ ਇਹ ਦੇਸੀ ਅੰਦਾਜ਼

written by Lajwinder kaur | November 17, 2021

ਸਰਦ ਰੁੱਤ ਦੇ ਆਉਣ ਨਾਲ ਹੀ ਸਾਰੇ ਹੀ ਪੰਜਾਬੀਆਂ ਨੂੰ ਸਾਗ ਅਤੇ ਮੱਕੀ ਦੀ ਰੋਟੀ ਦਾ ਚਾਅ ਚੜ੍ਹ ਜਾਂਦਾ ਹੈ। ਜੀ ਹਾਂ ਹਰ ਇੱਕ ਪੰਜਾਬੀ ਨੂੰ ਸਾਗ ਨਾਲ ਖ਼ਾਸ ਲਗਾਅ ਹੁੰਦਾ ਹੈ ਹਰ ਕੋਈ ਇਨ੍ਹਾਂ ਨੂੰ ਬਹੁਤ ਹੀ ਅਨੰਦ ਨਾਲ ਖਾਂਦਾ ਹੈ । ਸਾਗ ਅਜਿਹਾ ਪਕਵਾਨ ਹੈ ਜੋ ਹਰ ਇੱਕ ਪੰਜਾਬੀ ਦੀ ਪਸੰਦੀਦਾ ਖਾਣਾ ਹੈ । ਅਜਿਹੇ ‘ਚ ਗਾਇਕ ਰੇਸ਼ਮ ਸਿੰਘ ਅਨਮੋਲ Resham Singh Anmol ਨੇ ਆਪਣੀ ਮਾਂ Mother ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਗਾਇਕ ਦਿਲਜੀਤ ਦੋਸਾਂਝ ਦਾ ‘LOVER’ ਗੀਤ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦਿਲਜੀਤ ਦਾ ਇਹ ਵੱਖਰਾ ਅੰਦਾਜ਼ ਛਾਇਆ ਸੋਸ਼ਲ ਮੀਡੀਆ ਤੇ, ਦੇਖੋ ਵੀਡੀਓ

inside image of resham singh anmol

ਇਸ ਵੀਡੀਓ 'ਚ ਉਹ ਆਪਣੀ ਮੰਮੀ ਦੇ ਨਾਲ ਸਾਗ (Sarson Ka Saag)ਬਨਾਉਣ 'ਚ ਮਦਦ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਉਹ ਪਹਿਲਾਂ ਸਾਗ ਕੱਟਣ ਤੋਂ ਲੈ ਕੇ ਮਿੱਟੀ ਦੇ ਚੁੱਲ੍ਹੇ ਤੱਕ ਆਪਣੀ ਮਾਤਾ ਦੀ ਸਹਾਇਤਾ ਕਰਦੇ ਹੋਏ ਨਜ਼ਰ ਆ ਰਹੇ ਨੇ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਹਰ ਕਿਸੇ ਨੂੰ ਗਾਇਕ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਗਾਇਕ ਰੇਸ਼ਮ ਸਿੰਘ ਅਨਮੋਲ ਦੀ ਤਾਰੀਫ ਕਰ ਰਹੇ ਨੇ।

ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਹਿਲੀ ਵਾਰ ਦਿਖਾਈ ਆਪਣੀ ਨਵੀਂ ਵਿਆਹੀ ਭਾਬੀ ਦੀ ਝਲਕ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਨਨਾਣ-ਭਰਜਾਈ ਦਾ ਇਹ ਡਾਂਸ ਵੀਡੀਓ

Resham singh Anmol pp

ਜੇ ਗੱਲ ਕਰੀਏ ਰੇਸ਼ਮ ਸਿੰਘ ਅਨਮੋਲ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਨ੍ਹਾਂ ਦੇ ਜ਼ਿਆਦਾਤਰ ਗੀਤਾਂ ‘ਚ ਪਿੰਡਾਂ ਅਤੇ ਖੇਤੀ ਦੀਆਂ ਝਲਕ ਦੇਖਣ ਨੂੰ ਮਿਲਦੀ ਹੈ। ਹਾਲ ਹੀ ‘ਚ ਉਹ ਹਿਮਾਚਲ ਦਾ ਸੇਬ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਖੇਤੀ ਕਰਦੀਆਂ ਦੀਆਂ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ। ਇੰਸਟਾਗ੍ਰਾਮ ਅਕਾਉਂਟ ਉੱਤੇ 1.1 ਮਿਲੀਅਨ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ।

 

You may also like