ਰੇਸ਼ਮ ਸਿੰਘ ਅਨਮੋਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

written by Shaminder | May 05, 2021 05:56pm

ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ । ਤਸਵੀਰ ਨੂੰ ਸ਼ੇਅਰ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਲਿਖਿਆ ਕਿ ‘ਤੇਰੇ ਰੁੱਖ ਵੱਢੇ ਤੇਰੇ ਜੀਅ ਮਾਰੇ,ਹਵਾ ਪਾਣੀ ਨਾ ਛੱਡਿਆ ਸਾਫ ਦਾਤਾ। ਤੂੰ ਬਖਸ਼ਣਹਾਰਾ, ਪਾਪੀ ਹਾਂ ਅਸੀਂ ਸਾਰੇ ਕਰ ਗਲਤੀਆਂ ਸਾਡੀਆਂ ਮੁਆਫ ਦਾਤਾ’।

Resham Singh Anmol Image From Resham Singh Anmol's instagram

ਹੋਰ ਪੜ੍ਹੋ : ਰਮਾਇਣ ‘ਚ ਰਾਵਣ ਦਾ ਰੋਲ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਦੇ ਦਿਹਾਂਤ ਦੀ ਅਫਵਾਹ ਉੱਡੀ 

Resham singh Image From Resham Singh Anmol's instagram

ਗਾਇਕ ਨੇ ਦੇਸ਼ ਦੇ ਹਾਲਾਤਾਂ ‘ਤੇ ਚਿੰਤਾ ਜਤਾਈ ਅਤੇ ਕੋਰੋਨਾ ਵਰਗੀ ਮਹਾਮਾਰੀ ਤੋਂ ਨਿਜ਼ਾਤ ਦਿਵਾਉਣ ਦੀ ਅਰਦਾਸ ਵੀ ਗੁਰੂ ਸਾਹਿਬ ਅੱਗੇ ਕੀਤੀ । ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਨੂੰ ਸ਼ੇਅਰ ਵੀ ਕਰ ਰਹੇ ਹਨ।

resham Image From Resham Singh Anmol's instagram

ਗਾਇਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰੇਸ਼ਮ ਸਿੰਘ ਅਨਮੋਲ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

ਉਨ੍ਹਾਂ ਨੇ ਕੁਝ ਦਿਨ ਪਹਿਲਾਂ ਵੀ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਸੀ ਜਿਸ ‘ਚ ਉਹ ਗੋਡੀ ਕਰਦੇ ਹੋਏ ਵਿਖਾਈ ਦਿੱਤੇ ਸਨ ।

 

You may also like