ਰੇਸ਼ਮ ਸਿੰਘ ਅਨਮੋਲ ਨੇ ਆਪਣੇ ਪਿੰਡ ਵਾਲੇ ਘਰ ਦਾ ਵੀਡੀਓ ਕੀਤਾ ਸਾਂਝਾ

written by Rupinder Kaler | April 03, 2021 03:06pm

ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਪਿੰਡ ਵਾਲੇ ਘਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ।

Resham singh Image From Resham Singh Anmol’s Instagram

ਹੋਰ ਪੜ੍ਹੋ : ਸਿੱਪੀ ਗਿੱਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

resham Image From Resham Singh Anmol’s Instagram

ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਪਿੰਡ ਵਾਲਾ ਘਰ’।ਇਸ ਵੀਡੀਓ ‘ਚ ਉਨ੍ਹਾਂ ਦੇ ਘਰ ‘ਚ ਪਿਆ ਉਨ੍ਹਾਂ ਦਾ ਪੁਰਾਣਾ ਟ੍ਰੈਕਟਰ ਅਤੇ ਖੇਤੀ ਦੇ ਹੋਰ ਸੰਦ ਵੀ ਨਜ਼ਰ ਆ ਰਹੇ ਹਨ ।

resham singh anmol pic Image From Resham Singh Anmol’s Instagram

ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਲਗਾਤਾਰ ਸਮਰਥਨ ਦੇ ਰਹੇ ਹਨ ਅਤੇ ਉਹ ਅਕਸਰ ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ ।

ਉਹ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਧਰਨੇ ‘ਚ ਵੀ ਸ਼ਾਮਿਲ ਹਨ । ਉਹ ਖੁਦ ਵੀ ਇੱਕ ਕਿਸਾਨ ਹਨ ਅਤੇ ਅਕਸਰ ਖੇਤੀ ਵਾਹੀ ਦੀਆਂ ਵੀਡੀਓਜ਼ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕਰਦੇ ਰਹਿੰਦੇ ਹਨ ।

 

You may also like