Advertisment

ਨਸ਼ੇ ਦੇ ਮਾਮਲੇ ਵਿੱਚ ਰੀਆ ਚੱਕਰਵਤੀ ਨੂੰ ਕੀਤਾ ਗਿਆ ਗ੍ਰਿਫਤਾਰ

author-image
By Rupinder Kaler
New Update
ਨਸ਼ੇ ਦੇ ਮਾਮਲੇ ਵਿੱਚ ਰੀਆ ਚੱਕਰਵਤੀ ਨੂੰ ਕੀਤਾ ਗਿਆ ਗ੍ਰਿਫਤਾਰ
Advertisment
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੇ ਚਲਦੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਮੰਗਲਵਾਰ ਨੂੰ ਲਗਾਤਾਰ ਤੀਸਰੇ ਦਿਨ ਰੀਆ ਚੱਕਰਵਤੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੀਆ ਦੇ ਭਰਾ ਸ਼ੌਵਿਕ ਤੇ ਸੈਮੁਅਲ ਮਿਰਾਂਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਤਿੰਨਾਂ ਨੂੰ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। https://www.instagram.com/p/CE380dHgJkv/?utm_source=ig_web_copy_link ਐੱਨਡੀਪੀਐੱਸ ਐਕਟ ਤਹਿਤ ਇਹ ਗ੍ਰਿਫ਼ਤਾਰੀ ਹੋਈ ਹੈ। ਇਸ ਤੋਂ ਪਹਿਲਾਂ ਐਤਵਾਰ ਤੇ ਸੋਮਵਾਰ ਨੂੰ ਕੁੱਲ ਮਿਲਾ ਕੇ ਕਰੀਬ 14 ਘੰਟੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਐੱਨਸੀਬੀ ਰੀਆ ਤੋਂ ਪੁੱਛਗਿੱਛ ਜ਼ਰੀਏ ਬਾਲੀਵੁੱਡ ਹਸਤੀਆਂ ਵੱਲੋਂ ਡਰੱਗਜ਼ ਦੀ ਵਰਤੋਂ ਦੀ ਤਹਿ 'ਚ ਜਾਣਾ ਚਾਹੁੰਦੀ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਐੱਨਸੀਬੀ ਨੇ 'ਦਮ ਮਾਰੋ ਦਮ' ਕਰਨ ਵਾਲੀਆਂ 25 ਫਿਲਮੀ ਹਸਤੀਆਂ ਦੀ ਲਿਸਟ ਤਿਆਰ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਜਲਦ ਕਾਰਵਾਈ ਹੋ ਸਕਦੀ ਹੈ। https://twitter.com/ANI/status/1303278504448942080 ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਸ਼ੱਕੀ ਹਾਲਾਤ 'ਚ ਮੌਤ ਦੇ ਮਾਮਲੇ ਦੀ ਜਾਂਚ ਦਾ ਇਕ ਹਿੱਸਾ ਹੁਣ ਬਾਲੀਵੁੱਡ 'ਚ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੇ ਖਰੀਦੋ-ਫਰੋਖ਼ਤ ਤਕ ਜਾ ਪੁੱਜਾ ਹੈ। ਇਸ ਦੇ ਸਬੂਤ ਰੀਆ ਚੱਕਰਵਰਤੀ ਦੇ ਮੋਬਾਈਲ ਰਾਹੀਂ 2019-20 'ਚ ਕੀਤੀ ਗਈ ਚੈਟ ਤੋਂ ਮਿਲੇ ਹਨ। ਇਸ ਲਈ ਰੀਆ ਤੇ ਉਸ ਦੇ ਭਰਾ ਸ਼ੌਵਿਕ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਹਨ। https://www.instagram.com/p/CE3z6INgCzt/?utm_source=ig_web_copy_link
Advertisment

Stay updated with the latest news headlines.

Follow us:
Advertisment
Advertisment
Latest Stories
Advertisment