ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਦੇ ਕੱਲ੍ਹ ਹੋਵੇਗੀ ਸੁਣਵਾਈ

Written by  Rupinder Kaler   |  September 09th 2020 05:53 PM  |  Updated: September 09th 2020 05:53 PM

ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਦੇ ਕੱਲ੍ਹ ਹੋਵੇਗੀ ਸੁਣਵਾਈ

ਰੀਆ ਚੱਕਰਵਤੀ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ । ਡਰੱਗਸ ਮਾਮਲੇ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਸੈਸ਼ਨ ਕੋਰਟ 'ਚ ਸੁਣਵਾਈ ਕੱਲ੍ਹ ਹੋਏਗੀ। ਉਸ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਤੇ ਵੀ ਕੱਲ੍ਹ ਸੁਣਵਾਈ ਹੋਏਗੀ। ਅੱਜ ਰੀਆ ਚੱਕਰਵਰਤੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭਾਏਖਲਾ ਜੇਲ੍ਹ ਭੇਜ ਦਿੱਤਾ ਗਿਆ ਹੈ।

https://www.instagram.com/p/CE5ys_Dg_Nd/?utm_source=ig_web_copy_link

ਰੀਆ ਗ੍ਰਿਫਤਾਰੀ ਐਨਡੀਪੀਐਸ ਐਕਟ ਦੀ ਧਾਰਾ 16/20 ਤਹਿਤ ਹੋਈ ਹੈ। ਉਹ 22 ਸਤੰਬਰ ਤੱਕ ਜੇਲ੍ਹ 'ਚ ਰਹੇਗੀ। ਦੱਸਣਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਰੀਆ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਸੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਰੀਆ ਨੂੰ ਬੀਤੇ ਦਿਨ ਡਰੱਗ ਮਾਮਲੇ ਵਿੱਚ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ।

https://www.instagram.com/p/CE4RxQ3g-X2/?utm_source=ig_web_copy_link


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network