ਇਹ ਹਨ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰਾਂ ਦੀਆਂ ਤਸਵੀਰਾਂ, ਇਨ੍ਹਾਂ ਵਿੱਚੋਂ ਇੱਕ ਦੀ ਹਾਲ ਹੀ ਦੇ ਦਿਨਾਂ ‘ਚ ਹੋਈ ਹੈ ਮੌਤ

Written by  Shaminder   |  June 09th 2020 12:50 PM  |  Updated: June 09th 2020 12:50 PM

ਇਹ ਹਨ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰਾਂ ਦੀਆਂ ਤਸਵੀਰਾਂ, ਇਨ੍ਹਾਂ ਵਿੱਚੋਂ ਇੱਕ ਦੀ ਹਾਲ ਹੀ ਦੇ ਦਿਨਾਂ ‘ਚ ਹੋਈ ਹੈ ਮੌਤ

ਅਦਾਕਾਰ ਰਿਸ਼ੀ ਕਪੂਰ ਜਿਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਸਨ । ਉਨ੍ਹਾਂ ਦਾ ਦਿਹਾਂਤ ਪਿਛਲੇ ਦਿਨੀਂ ਹੋ ਗਿਆ ਸੀ । ਦਿਹਾਂਤ ਤੋਂ ਬਾਅਦ ਅਦਾਕਾਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੇ ਨੇ । ਜੋ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੇ ਨੇ । ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਹ ਵੀ ਮਲਾਲ ਹੈ ਕਿ ਅਦਾਕਾਰ ਹੁਣ ਮੁੜ ਕੇ ਕਦੇ ਵੀ ਪਰਦੇ ‘ਤੇ ਕਿਸੇ ਨਵੀਂ ਫ਼ਿਲਮ ‘ਚ ਉਨ੍ਹਾਂ ਨੂੰ ਵਿਖਾਈ ਨਹੀਂ ਦੇਣਗੇ ।

https://www.instagram.com/p/CBL8_LnAQg9/

ਪਰ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਸਾਡੇ ਦਰਮਿਆਨ ਮੌਜੂਦ ਰਹਿਣਗੀਆਂ । ਅੱਜ ਅਸੀਂ ਤੁਹਾਨੂੰ ਇਸ ਅਦਾਕਾਰ ਦੇ ਬਚਪਨ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ‘ਚ ਰਿਸ਼ੀ ਕਪੂਰ ਬਹੁਤ ਹੀ ਕਿਊਟ ਨਜ਼ਰ ਆ ਰਹੇ ਨੇ ।

https://www.instagram.com/p/CAh89FKJ2rq/

ਉਨ੍ਹਾਂ ਦੇ ਨਾਲ ਉਨ੍ਹਾਂ ਦੀ ਭੈਣ ਰਿਤੂ ਕਪੂਰ ਅਤੇ ਭਰਾ ਰਣਧੀਰ ਕਪੂਰ ਵੀ ਵਿਖਾਈ ਦੇ ਰਹੇ ਨੇ । ਕਪੂਰ ਪਰਿਵਾਰ ਦੀ ਗੱਲ ਕਰੀਏ ਤਾਂ ਪੂਰਾ ਪਰਿਵਾਰ ਬਾਲੀਵੁੱਡ ‘ਚ ਸਰਗਰਮ ਹੈ । ਰਿਸ਼ੀ ਕਪੂਰ ਦੇ ਪੁੱਤਰ ਰਣਬੀਰ ਕਪੂਰ ਵੀ ਫ਼ਿਲਮਾਂ ‘ਚ ਸਰਗਰਮ ਨੇ ਅਤੇ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਵਿਖਾਈ ਦੇ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network