ਰੋਹਨਪ੍ਰੀਤ ਸਿੰਘ ਦਾ ਨਵਾਂ ਗੀਤ ‘EX CALLING’ ਹੋਇਆ ਰਿਲੀਜ਼, ਗਾਣੇ ‘ਚ ਪਤਨੀ ਨੇਹਾ ਕੱਕੜ ਨੇ ਵੀ ਬਿਖੇਰਿਆ ਆਪਣੀ ਆਵਾਜ਼ ਦਾ ਜਾਦੂ, ਦਰਸ਼ਕਾਂ ਨੂੰ ਆ ਰਿਹਾ ਪਸੰਦ

written by Lajwinder kaur | November 10, 2020

ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਆਪਣੇ ਨਵੇਂ ਟਰੈਕ ਐਕਸ ਕਾਲਿੰਗ (EX CALLING) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਇਸ ਰੋਮਾਂਟਿਕ ਗੀਤ ਨੂੰ ਰੋਹਨਪ੍ਰੀਤ ਤੇ ਨੇਹਾ ਕੱਕੜ ਨੇ ਮਿਲਕੇ ਗਾਇਆ ਹੈ ।

ex calling sung by rohanpreet singh and neha kakkar

ਹੋਰ ਪੜ੍ਹੋ : ਵਿਦੇਸ਼ ‘ਚ ਰਹਿਣ ਦੇ ਬਾਵਜੂਦ ਹਰਭਜਨ ਮਾਨ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜੇ ਰੱਖਣ ‘ਚ ਪਤਨੀ ਹਰਮਨ ਦਾ ਰਿਹਾ ਵੱਡਾ ਯੋਗਦਾਨ, ਗਾਇਕ ਨੇ ਸ਼ੇਅਰ ਕੀਤੀਆਂ ਇਹ ਖ਼ਾਸ ਤਸਵੀਰਾਂ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਬੱਬੂ ਨੇ ਲਿਖੇ ਨੇ ਤੇ ਮਿਊਜ਼ਿਕ Enzo ਨੇ ਦਿੱਤਾ ਹੈ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਰੋਹਨਪ੍ਰੀਤ ਸਿੰਘ, ਫੀਮੇਲ ਮਾਡਲ ਅਵਨੀਤ ਕੌਰ ਤੇ ਅਦਿਲ ਖ਼ਾਨ । ਗਾਣੇ ਦੇ ਵੀਡੀਓ ਨੂੰ ਗੁਰਵਿੰਦਰ ਬਾਵਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਇਸ ਪੂਰੇ ਗੀਤ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of avneet and rohan

ਜੇ ਗੱਲ ਕਰੀਏ ਰੋਹਨਪ੍ਰੀਤ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ । ਹਾਲ ਹੀ ‘ਚ ਰੋਹਨਪ੍ਰੀਤ ਤੇ ਨੇਹਾ ਕੱਕੜ ਦਾ ਵਿਆਹ ਹੋਇਆ ਹੈ । ਜਿਸ ਕਰਕੇ ਦੋਵੇਂ ਖੂਬ ਸੁਰਖੀਆਂ ਵਟੋਰ ਰਹੇ ਨੇ ।

wedding pic of rohan and neha kakkar

You may also like