ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

written by Lajwinder kaur | October 20, 2021

ਨੇਹਾ ਕੱਕੜ (Neha Kakkar) ਤੇ ਰੋਹਨਪ੍ਰੀਤ ਸਿੰਘ (Rohanpreet Singh)ਜੋ ਕਿ 24 ਅਕਤੂਬਰ ਨੂੰ ਆਪਣੀ ਪਹਿਲੀ ਵੈਡਿੰਗ ਐਨੀਵਰਸਿਰੀ ਸੈਲੀਬ੍ਰੇਟ ਕਰਨ ਜਾ ਰਹੇ ਹਨ। ਇਸ ਲਈ ਉਹ ਆਪਣੇ ਵੈਡਿੰਗ ਹਫਤੇ ਨੂੰ ਬਹੁਤ ਹੀ ਪਿਆਰ ਦੇ ਨਾਲ ਮਨਾ ਰਹੇ ਹਨ। ਅਜਿਹੇ ਚ ਆਪਣੀ ਵੈਡਿੰਗ ਨੂੰ ਖ਼ਾਸ ਤੇ ਯਾਦ ਮਨਾਉਂਦੇ ਹੋਏ ਗਾਇਕ ਰੋਹਨਪ੍ਰੀਤ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ ਹੈ।

ਹੋਰ ਪੜ੍ਹੋ : ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

happy birthday neha kakkar , singer rohanpreet celebrates his wife first birthday celebration image source-instagram

ਰੋਹਨਪ੍ਰੀਤ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ-‘ਜਿਸ ‘ਚ ਉਹ ਆਪਣਾ ਲਿਖਿਆ ਗੀਤ ‘ਤੇਰਾ ਮੈਂ ਹੋਣੇ ਹੀ ਲਗਾ’...ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਦੱਸਿਆ ਹੈ- ‘ਕੁਝ ਦਿਨ ਪਹਿਲਾਂ ਇਹ ਸਤਰਾਂ ਲਿਖੀਆਂ! ਹੁਣ ਹੋਰ ਬਹੁਤ ਸਾਰੇ ਗਾਣੇ ਬਣਾਉਣ ਜਾ ਰਹੇ ਹਾਂ ....’। ਨੇਹਾ ਕੱਕੜ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਹੋਰ ਪੜ੍ਹੋ : ਕਮਲ ਖੰਗੂਰਾ ਨੇ ਵਿਆਹ ਦੀ ਵਰ੍ਹੇਗੰਢ ‘ਤੇ ਪਤੀ ਨੂੰ ਪਿਆਰੀ ਜਿਹੀ ਪੋਸਟ ਪਾ ਕੀਤਾ ਵਿਸ਼, ਪ੍ਰਸ਼ੰਸਕ ਵੀ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

inside image of rohanpreet singh

ਦੱਸ ਦਈਏ ਪਿਛਲੇ ਸਾਲ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਨੇ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ । ਦੋਵਾਂ ਦੇ ਵਿਆਹ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਦੋਵਾਂ ਦੇ ਵਿਆਹ ‘ਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਜਗਤ ਦੀਆਂ ਸਾਰੀਆਂ ਹੀ ਹਸਤੀਆਂ ਸ਼ਾਮਿਲ ਹੋਈਆਂ ਸਨ। ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨੇ ਆਪਣੇ ਵਿਆਹ ਤੋਂ ਪਹਿਲਾਂ NEHU DA VIAH ਟਾਈਟਲ ਹੇਠ ਗੀਤ ਲੈ ਕੇ ਆਏ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

 

View this post on Instagram

 

A post shared by Rohanpreet Singh (@rohanpreetsingh)

You may also like