ਰੋਹਨਪ੍ਰੀਤ ਨੇ ਨੇਹਾ ਕੱਕੜ ਲਈ ਗਾਇਆ ਰੋਮਾਂਟਿਕ ਗੀਤ, ਵੀਡੀਓ ਕੀਤਾ ਸਾਂਝਾ

written by Shaminder | January 15, 2021

ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਦੇ ਨਾਲ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਦੋਵੇਂ ਰੋਹਨਪ੍ਰੀਤ ਦੇ ਗੀਤ ‘ਤੇ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਰੋਹਨਪ੍ਰੀਤ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਦੋਵੇਂ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਨੇ । ਦੋਵਾਂ ਦਾ ਇਹ ਰੋਮਾਂਟਿਕ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਅਤੇ ਪ੍ਰਸ਼ੰਸਕ ਦੋਵਾਂ ਦੇ ਇਸ ਵੀਡੀਓ ‘ਤੇ ਕਮੈਂਟਸ ਵੀ ਖੂਬ ਕਰ ਰਹੇ ਹਨ । neha-kakkar ਦੱਸ ਦਈਏ ਕਿ ਨੇਹਾ ਕੱਕੜ ਨੇ ਅਕਤੂਬਰ ‘ਚ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਹੈ । ਦੋਵਾਂ ਦਾ ਵਿਆਹ ਵੀ ਖੂਬ ਚਰਚਾ ‘ਚ ਰਿਹਾ ਸੀ ਅਤੇ ਵਿਆਹ ‘ਚ ਜੱਸ ਮਾਣਕ, ਕੌਰ ਬੀ, ਉਰਵਸ਼ੀ ਰੌਤੇਲਾ ਸਣੇ ਕਈ ਕਲਾਕਾਰਾਂ ਨੇ ਹਾਜ਼ਰੀ ਲਵਾਈ ਸੀ । ਹੋਰ ਪੜ੍ਹੋ : ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਆਪਣੀ ਪਹਿਲੀ ਲੋਹੜੀ ’ਤੇ ਸ਼ੇਅਰ ਕੀਤੀ ਖ਼ਾਸ ਵੀਡੀਓ
neha-kakkar ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਮਾਤਾ ਦੀਆਂ ਭੇਂਟਾਂ ਦੇ ਨਾਲ ਕੀਤੀ ਸੀ ਉਹ ਆਪਣੀ ਭੈਣ ਸੋਨੂੰ ਕੱਕੜ ਦੇ ਨਾਲ ਅਕਸਰ ਜਗਰਾਤਿਆਂ ‘ਚ ਗਾਇਆ ਕਰਦੀ ਸੀ । neha kakkar ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਨੇ ਲੰਮਾਂ ਸੰਘਰਸ਼ ਕੀਤਾ ਹੈ ਅਤੇ ਅੱਜ ਉਨ੍ਹਾਂ ਦੀ ਗਿਣਤੀ ਬਾਲੀਵੁੱਡ ਦੇ ਕਾਮਯਾਬ ਗਾਇਕਾਂ ‘ਚ ਹੁੰਦੀ ਹੈ ।

 
View this post on Instagram
 

A post shared by Rohanpreet Singh (@rohanpreetsingh)

0 Comments
0

You may also like