ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ ਅੰਗਰੇਜ ਅਲੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਰੋਮਾਂਟਿਕ ਗੀਤ ‘ਪਰਮਿਟ’

written by Shaminder | March 28, 2020

ਅੰਗਰੇਜ ਅਲੀ ਦਾ ਰੋਮਾਂਟਿਕ ਗੀਤ ‘ਪਰਮਿਟ’ ਰਿਲੀਜ਼ ਹੋ ਚੁੱਕਿਆ ਹੈ । ਇਸ ਰੋਮਾਂਟਿਕ ਗੀਤ ‘ਚ ਦੋ ਦਿਲਾਂ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਗੀਤ ਦੇ ਬੋਲ ਪ੍ਰੀਤਾ ਨੇ ਲਿਖੇ ਨੇ ਜਦੋਂਕਿ ਮਿਊਜ਼ਿਕ ਰਿੱਕ ਹਰਟ ਵੱਲੋਂ ਦਿੱਤਾ ਗਿਆ ਹੈ ।ਸਾਜ਼ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਵੇਖੋ:ਅੰਗਰੇਜ਼ ਅਲੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਇੱਕ ਸੰਧੂ ਹੁੰਦਾ ਸੀ’ ਨਵਾਂ ਗੀਤ ‘ਗਿਣਤੀ’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੀਟੀਸੀ ਪੰਜਾਬੀ ‘ਤੇ ਵੀ ਇਸ ਗੀਤ ਨੂੰ ਚਲਾਇਆ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅੰਗਰੇਜ ਅਲੀ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

Angraj Ali Song 0 Angraj Ali Song 0

ਉਨ੍ਹਾਂ ਨੇ ‘ਫੱਟੇ ਚੱਕ’, ‘ਹਾਈਕ’, ‘ਜੱਟ ਦੀ ਅੱਖ’, ਸਣੇ ਕਈ ਗੀਤ ਉਨ੍ਹਾਂ ਨੇ ਗਾਏ ਹਨ ।ਅੰਗਰੇਜ ਅਲੀ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਰ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲੇਗਾ ।

https://www.instagram.com/p/B-PNXEvHWFy/

0 Comments
0

You may also like