ਪਿਆਰ ਦੇ ਰੰਗਾਂ ਨਾਲ ਭਰਿਆ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘BISMILLAH’ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  November 10th 2022 03:20 PM  |  Updated: November 10th 2022 03:23 PM

ਪਿਆਰ ਦੇ ਰੰਗਾਂ ਨਾਲ ਭਰਿਆ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘BISMILLAH’ ਹੋਇਆ ਰਿਲੀਜ਼, ਦੇਖੋ ਵੀਡੀਓ

Roshan Prince new song: ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕਾਫੀ ਸਮੇਂ ਬਾਅਦ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਬਿਸਮਿਲਾ (BISMILLAH) ਟਾਈਟਲ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਉੱਤੇ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ।

ਹੋਰ ਪੜ੍ਹੋ : ਕਿਲੀ ਪਾਲ ਨੇ ਗਾਇਆ ਪੰਜਾਬੀ ਗੀਤ ‘Temporary Pyar’, ਖੁਦ ਗਾਇਕ ਕਾਕਾ ਨੇ ਕਮੈਂਟ ਕਰਕੇ ਦਿੱਤੀ ਅਜਿਹੀ ਪ੍ਰਤੀਕਿਰਿਆ

punjabi singer roshan prince

ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਗੀਤ ਦਾ ਲਿੰਕ ਸ਼ੇਅਰ ਕੀਤਾ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਜੇ.ਪੀ ਨੇ ਲਿਖੇ ਨੇ ਅਤੇ ਮਿਊਜ਼ਿਕ Benny Bhoday ਨੇ ਦਿੱਤਾ ਹੈ। Evol Music ਲੇਬਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ  ਹੁੰਗਾਰਾ ਮਿਲ ਰਿਹਾ ਹੈ।

singer roshan prince new song

ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਲੌਗ ਵੀ ਸ਼ੇਅਰ ਕਰਦੇ ਰਹਿੰਦੇ ਹਨ। ਜਿੱਥੇ ਉਹ ਆਪਣੇ ਪਰਿਵਾਰ ਤੇ ਦੋਸਤਾਂ ਦੇ ਨਾਲ ਮਿਲਾਉਂਦੇ ਰਹਿੰਦੇ ਹਨ। ਹਾਲ ਹੀ ‘ਚ ਰੌਸ਼ਨ ਪ੍ਰਿੰਸ ਨੀਰੂ ਬਾਜਵਾ ਤੇ ਰੁਬੀਨਾ ਬਾਜਵਾ ਦੇ ਨਾਲ ਬਿਊਟੀਫੁੱਲ ਬਿੱਲੋ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਕਈ ਹੋਰ ਫ਼ਿਲਮੀ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ।

Roshan Prince With Daughter image Source : Instagram

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network