ਰੌਸ਼ਨ ਪ੍ਰਿੰਸ ਨੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ‘New York’ 'ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ
ਰੌਸ਼ਨ ਪ੍ਰਿੰਸ ਨੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ‘New York’ 'ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ
Roshan Prince shares beautiful picture with his family: ਪੰਜਾਬੀ ਗਾਇਕ ਤੇ ਐਕਟਰ ਰੌਸ਼ਨ ਪ੍ਰਿੰਸ ਜੋ ਕਿ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਬਿਊਟੀਫੁੱਲ ਬਿੱਲੋ’ ਲੈ ਕੇ ਸੁਰਖੀਆਂ ਚ ਹਨ। ਜੀ ਹਾਂ ਇਸ ਫ਼ਿਲਮ ਚ ਉਹ ਨੀਰੂ ਬਾਜਵਾ ਤੇ ਰੁਬੀਨਾ ਬਾਜਵਾ ਦੇ ਨਾਲ ਨਜ਼ਰ ਆਉਣਗੇ। ਇਹ ਫ਼ਿਲਮ ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਹੋਣ ਜਾ ਰਹੀ ਹੈ। ਰੌਸ਼ਨ ਪ੍ਰਿੰਸ ਜੋ ਕਿ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈ ਰਹੇ ਹਨ। ਜਿਸ ਕਰਕੇ ਉਹ ਆਪਣੇ ਪਰਿਵਾਰ ਦੇ ਨਾਲ ਨਿਊ ਯਾਰਕ ਪਹੁੰਚੇ ਹਨ।
image From Instagram
ਹੋਰ ਪੜ੍ਹੋ : ਤੇਜਸਵੀ ਪ੍ਰਕਾਸ਼ ਨੇ ਆਪਣੀ ਮਰਾਠੀ ਫ਼ਿਲਮ ‘Man Kasturi Re’ ਦਾ ਪੋਸਟਰ ਕੀਤਾ ਸਾਂਝਾ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
image From Instagram
ਗਾਇਕ ਰੌਸ਼ਨ ਪ੍ਰਿੰਸ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਆਪਣੇ ਪਰਿਵਾਰ ਦੇ ਨਾਲ ਇੱਕ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਪਤਨੀ ਅਤੇ ਦੋਵੇਂ ਬੱਚਿਆਂ ਦੇ ਨਾਲ ਨਜ਼ਰ ਆ ਰਹੇ ਹਨ। ਪੂਰੇ ਪਰਿਵਾਰ ਨੇ ਆਈ ਲਵ ਨਿਊ ਯਾਰਕ ਪ੍ਰਿੰਟ ਕੀਤੀਆਂ ਹੋਈਆਂ ਵ੍ਹਾਈਟ ਰੰਗ ਵਾਲੀਆਂ ਟੀ-ਸ਼ਰਟ ਪਾਈਆਂ ਹੋਈਆਂ ਹਨ। ਇਸ ਖ਼ੂਬਸੂਰਤ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਨਿਊ ਯਾਰਕ ਦੀ ਇੱਕ ਯਾਦ.. ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਸਾਂਝਾ ਕੀਤਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਤਸਵੀਰ ਉੱਤੇ ਪਿਆਰ ਲੁਟਾ ਰਹੇ ਹਨ।
image From YouTube
ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਲੌਗ ਵੀ ਸ਼ੇਅਰ ਕਰਦੇ ਰਹਿੰਦੇ ਹਨ। ਜਿੱਥੇ ਉਹ ਆਪਣੇ ਪਰਿਵਾਰ ਤੇ ਦੋਸਤਾਂ ਦੇ ਨਾਲ ਮਿਲਾਉਂਦੇ ਰਹਿੰਦੇ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
