ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਦੇ ਟਰੇਲਰ ਤੋਂ ਉੱਠਿਆ ਪਰਦਾ, ਕੀ ਸਰਹੱਦਾਂ ਨੂੰ ਪਾਰ ਕਰ ਸਕੇਗਾ ਰੌਸ਼ਨ ਪ੍ਰਿੰਸ ਤੇ ਸ਼ਰਨ ਕੌਰ ਦਾ ਪਿਆਰ, ਵੇਖੋ ਵੀਡੀਓ

Written by  Lajwinder kaur   |  May 01st 2019 11:37 AM  |  Updated: May 01st 2019 11:37 AM

ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਦੇ ਟਰੇਲਰ ਤੋਂ ਉੱਠਿਆ ਪਰਦਾ, ਕੀ ਸਰਹੱਦਾਂ ਨੂੰ ਪਾਰ ਕਰ ਸਕੇਗਾ ਰੌਸ਼ਨ ਪ੍ਰਿੰਸ ਤੇ ਸ਼ਰਨ ਕੌਰ ਦਾ ਪਿਆਰ, ਵੇਖੋ ਵੀਡੀਓ

ਪੰਜਾਬੀ ਇੰਡਸਟਰੀ ਜੋ ਕਿ ਅਸਮਾਨ ਦੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਜਿਸ ਦੇ ਚਲਦੇ ਹਰ ਹਫ਼ਤੇ ਨਵੀਂਆਂ ਮੂਵੀਆਂ ਰਿਲੀਜ਼ ਹੋ ਰਹੀ ਹਨ। ਇਸ ਦਰਮਿਆਨ ਰੌਸ਼ਨ ਪ੍ਰਿੰਸ ਦੀ ਨਵੀਂ ਆਉਣ ਵਾਲੀ ਫ਼ਿਲਮ ਮੁੰਡਾ ਫ਼ਰੀਦਕੋਟੀਆ ਦੇ ਟਰੇਲਰ ਤੋਂ ਪਰਦਾ ਉੱਠ ਚੁੱਕਿਆ ਹੈ। ਜੀ ਹਾਂ ਕੁਝ ਸਮੇਂ ਪਹਿਲਾਂ ਹੀ ਮੁੰਡਾ ਫ਼ਰੀਦਕੋਟੀਆ ਦਾ ਟਰੇਲਰ ਸਰੋਤਿਆਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕਿਆ ਹੈ।

ਹੋਰ ਵੇਖੋ:ਰੌਂਗਟੇ ਖੜ੍ਹੇ ਕਰਨ ਵਾਲੇ ਫ਼ਿਲਮ ‘ਬਲੈਕੀਆ’ ਤੋਂ ਅਸ਼ੀਸ਼ ਦੁੱਗਲ ਦੇ ਡਾਇਲੌਗ, ਵੇਖੋ ਵੀਡੀਓ

ਫ਼ਿਲਮ ਦਾ ਟਰੇਲਰ ਬਹੁਤ ਹੀ ਸ਼ਾਨਦਾਰ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਸਰੋਤਿਆਂ ਦੀ ਉਤਸੁਕਤਾ ਹੋਰ ਵੱਧ ਗਈ ਹੈ। ਟਰੇਲਰ ‘ਚ ਦੇਖਣ ਨੂੰ ਮਿਲ ਰਿਹਾ ਹੈ ਕਮੇਡੀ ਤੇ ਸਰਹੱਦਾਂ ਦਾ ਪਿਆਰ। ਜਿੱਥੇ ਰੌਸ਼ਨ ਪ੍ਰਿੰਸ ਗਲਤੀ ਨਾਲ ਪਾਕਿਸਤਾਨ ਦੇ ਫ਼ਰੀਦਕੋਟ ਸ਼ਹਿਰ ਪਹੁੰਚ ਜਾਂਦਾ ਹੈ। ਉੱਥੇ ਉਨ੍ਹਾਂ ਨੂੰ ਫ਼ਿਲਮ ਦੀ ਨਾਇਕਾ ਸ਼ਰਨ ਕੌਰ ਨਾਲ ਪਿਆਰ ਹੋ ਜਾਂਦਾ ਹੈ। ਸਰਹੱਦਾਂ ਤੋਂ ਪਾਰ ਦਾ ਇਹ ਪਿਆਰ ਨੇਪਰੇ ਚੜ੍ਹ ਸਕੇਗਾ ਇਹ ਤਾਂ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਚੱਲ ਸਕੇਗਾ। ਇਸ ਫ਼ਿਲਮ ‘ਚ ਕੋਈ ਹੋਰ ਦਿੱਗਜ ਅਦਾਕਾਰ ਜਿਵੇਂ ਮੁੱਕਲ ਦੇਵ, ਬੀ.ਐੱਨ. ਸ਼ਰਮਾ, ਕਰਮਜੀਤ ਅਨਮੋਲ, ਹੌਬੀ ਧਾਲੀਵਾਲ, ਰੁਪਿੰਦਰ ਰੂਪੀ, ਨਵਦੀਪ ਬੰਗਾ, ਜਤਿੰਦਰ ਕੌਰ, ਰੌਜ਼ੀ ਕੌਰ, ਪੂਨਮ ਸੂਦ, ਗੁਰਮੀਤ ਸਾਜਨ, ਇੰਦਰ ਬਾਜਵਾ, ਅਮਰਜੀਤ ਸਰਾਂ ਆਦਿ ਕਲਾਕਾਰਾਂ ਨੇ ਕਿਰਦਾਰ ਨਿਭਾਏ ਹਨ। ਟਰੇਲਰ ਨੂੰ ਯੈਲੋ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਡਲਮੋਰਾ ਫਿਲਮਸ ਦੀ ਪੇਸ਼ਕਸ਼ ਤੇ ਨਿਰਦੇਸ਼ਕ ਮਨਦੀਪ ਸਿੰਘ ਚਾਹਲ ਨੇ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਨੂੰ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 14 ਜੂਨ ਨੂੰ ਸਿਨੇਮਾ ਘਰਾਂ ‘ਚ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network