Advertisment

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਰਿਲੀਜ਼, ਗੀਤ ‘ਚ ਆਪਣੇ ਵਿਰੋਧੀਆਂ ਨੂੰ ਇਸ ਤਰ੍ਹਾਂ ਦਿੱਤਾ ਜਵਾਬ

author-image
By Shaminder
New Update
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਰਿਲੀਜ਼, ਗੀਤ ‘ਚ ਆਪਣੇ ਵਿਰੋਧੀਆਂ ਨੂੰ ਇਸ ਤਰ੍ਹਾਂ ਦਿੱਤਾ ਜਵਾਬ
Advertisment
ਸਿੱਧੂ ਮੂਸੇਵਾਲਾ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਚੁੱਕੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਰੋਟੀ’ ਟਾਈਟਲ ਹੇਠ ਆਇਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਕੁਝ ਲੋਕ ਉਨ੍ਹਾਂ ਨੂੰ ਭੰਡਦੇ ਰਹਿੰਦੇ ਹਨ ।ਗੀਤ ‘ਚ ਸਿੱਧੂ ਮੂਸੇਵਾਲਾ ਇਹ ਵੀ ਕਹਿ ਰਹੇ ਹਨ ਕਿ ਕੁਝ ਲੋਕਾਂ ਦੀ ਰੋੋਟੀ ਦਾ ਉਨ੍ਹਾਂ ਦੇ ਸਿਰ ‘ਤੇ ਹੀ ਚੱਲ ਰਹੀ ਹੈ। ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਨੇ । ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਿੱਧੂ ਮੂਸੇਵਾਲਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦਾ ਗੀਤ ‘ਧੱਕਾ’ ਜੋ ਕਿ ਉਨ੍ਹਾਂ ਨੇ ਅਫਸਾਨਾ ਖ਼ਾਨ ਦੇ ਨਾਲ ਗਾਇਆ ਸੀ ਕਾਫੀ ਹਿੱਟ ਹੋਇਆ ਸੀ । https://www.instagram.com/p/B_P3rDwpF6v/ ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੁੰ ਨੀ ਨਾਮ ਸਾਡਾ ਚੱਲਦਾ’, ‘ਟਿੱਬਿਆਂ ਦਾ ਪੁੱਤ’ ਸਣੇ ਕਈ ਗੀਤ ਗਾਏ ਹਨ । ਜੋ ਕਿ ਸਰੋਤਿਆਂ ‘ਚ ਕਾਫੀ ਮਕਬੂਲ ਹੋਏ ਹਨ । ਗੀਤਾਂ ਤੋਂ ਇਲਾਵਾ ਸਿੱਧੂ ਮੂਸੇਵਾਲਾ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਹ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ ‘ਚ ਵੀ ਜਲਦ ਹੀ ਨਜ਼ਰ ਆਉਣ ਵਾਲੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment