ਰੁਬੀਨਾ ਬਾਜਵਾ ਨੇ ਆਪਣੇ ਹੋਣ ਵਾਲੇ ਪਤੀ ਗੁਰਬਕਸ਼ ਚਾਹਲ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

written by Lajwinder kaur | July 17, 2022

ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਮੰਗੇਤਰ ਗੁਰਬਕਸ਼ ਚਾਹਲ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਪਿਆਰੀ ਜਿਹੀ ਪੋਸਟ ਪਾਈ ਹੈ। ਜੀ ਹਾਂ ਰੁਬੀਨਾ ਬਾਜਵਾ ਜੋ ਕਿ ਬਹੁਤ ਜਲਦ ਦੁਲਹਣ ਬਣਨ ਵਾਲੀ ਹੈ। ਆਪਣੇ ਵਿਆਹ ਦੀ ਖਬਰ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਿੱਤੀ ਸੀ।

ਹੋਰ ਪੜ੍ਹੋ : ਖ਼ੂਬਸੂਰਤੀ ਦੇ ਮਾਮਲੇ 'ਚ ਅੱਜ ਦੀਆਂ ਅਭਿਨੇਤਰੀਆਂ ਨੂੰ ਵੀ ਮਾਤ ਦਿੰਦੀ ਹੈ ਬਾਲੀਵੁੱਡ ਅਦਾਕਾਰਾ ਰੇਖਾ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਰੇਖਾ ਦੀਆਂ ਨਵੀਆਂ ਤਸਵੀਰਾਂ

Rubina Bajwa and Gurbaksh Singh Chahal's wedding date confirmed Image Source: Instagram

ਅਦਾਕਾਰਾ ਰੁਬੀਨਾ ਨੇ ਗੁਰਬਕਸ਼ ਦੇ ਨਾਲ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਦੇਖ ਸਕਦੇ ਹੋ ਰੁਬੀਨਾ ਨੇ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਆਪਣੇ ਮੰਗੇਤਰ ਦਾ ਜਨਮਦਿਨ ਦਾ ਜਸ਼ਨ ਮਨਾਇਆ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਗੁਰਬਕਸ਼ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

inside image of rubina bajwa

ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ਕਈ ਸਾਲਾਂ ਤੋਂ ਆਪਣੇ ਬੁਆਏ ਫ੍ਰੈਂਡ ਗੁਰਬਕਸ਼ ਚਾਹਲ ਦੇ ਨਾਲ ਰਿਲੇਸ਼ਨਸ਼ਿਪ ‘ਚ ਹਨ। ਪਿਛਲੇ ਸਾਲ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਦੋਵਾਂ ਨੇ ਮੰਗਣੀ ਕਰਵਾ ਲਈ ਸੀ। ਕੁਝ ਮਹੀਨੇ ਪਹਿਲਾਂ ਹੀ ਅਦਾਕਾਰਾ ਨੇ ਪੋਸਟ ਪਾ ਕੇ ਵਿਆਹ ਦੀ ਤਾਰੀਕ ਦਾ ਖੁਲਾਸਾ ਕੀਤਾ ਸੀ। ਦੱਸ ਦਈਏ ਦੋਵਾਂ ਦਾ ਵਿਆਹ ਇਸੇ ਸਾਲ 26 ਅਕਤੂਬਰ ਨੂੰ ਹੋਣ ਜਾ ਰਿਹਾ ਹੈ।

Rubina bajwa pp-min

ਕੈਨੇਡਾ ਦੀ ਜੰਮੀ-ਪਲੀ ਰੁਬੀਨਾ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2017 ਵਿੱਚ ਜੱਸੀ ਗਿੱਲ ਅਤੇ ਬੱਬਲ ਰਾਏ ਦੇ ਨਾਲ ਪੰਜਾਬੀ ਫ਼ਿਲਮ ‘ਸਰਗੀ’ ਦੇ ਨਾਲ ਕੀਤੀ ਸੀ। ਉਹ ਕਈ ਫ਼ਿਲਮਾਂ ਜਿਵੇਂ ‘ਲਾਈਆ ਜੇ ਯਾਰੀਆਂ’, ‘ਮੁੰਡਾ ਹੀ ਚਾਹੀਦਾ’, ‘ਲਾਵਾਂ ਫੇਰੇ’ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਜਲਵੇ ਬਿਖੇਰ ਚੁੱਕੀ ਹੈ ।

 

 

View this post on Instagram

 

A post shared by Rubina Bajwa (@rubina.bajwa)

 

View this post on Instagram

 

A post shared by Rubina Bajwa (@rubina.bajwa)

You may also like